ਪੰਜਾਬ ਕਬੱਡੀ ਅਕੈਡਮੀ ਐਸੋਸੀਏਸ਼ਨ ਦੀ ਮੀਟਿੰਗ ਹੋਈ
ਪੰਜਾਬ ਕਬੱਡੀ ਅਕੈਡਮੀ ਐਸੋਸੀਏਸ਼ਨ ਤੇ
Publish Date: Sat, 04 Apr 2026 03:38 PM (IST)
Updated Date: Sun, 05 Apr 2026 03:59 AM (IST)

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ: ਪੰਜਾਬ ਕਬੱਡੀ ਅਕੈਡਮੀ ਐਸੋਸੀਏਸ਼ਨ ਤੇ ਇੰਗਲੈਂਡ ਕਬੱਡੀ ਫੈੱਡਰੇਸ਼ਨ ਦੀ ਅਹਿਮ ਮੀਟਿੰਗ ਸੁਰਿੰਦਰਪਾਲ ਸਿੰਘ ਟੋਨੀ ਕਾਲਖ ਤੇ ਮੱਖਣ ਸਿੰਘ ਡੀਪੀ ਚੜਿੱਕ ਦੀ ਅਗਵਾਈ ਹੇਠ ਹੋਈ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਤੇਜੀ ਰਾਮੂੰਵਾਲੀਆ ਕਬੱਡੀ ਕੋਚ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੀ ਹੋਰ ਬਿਹਤਰੀ ਲਈ ਇੰਗਲੈਂਡ ਕਬੱਡੀ ਫੈੱਡਰੇਸ਼ਨ ਦੇ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਇੰਗਲੈਂਡ ਕਬੱਡੀ ਫੈੱਡਰੇਸ਼ਨ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਗੋਲਡੀ ਸਾਹਨੇਵਾਲ ਨੇ ਵੀ ਮਾਂ ਖੇਡ ਕਬੱਡੀ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਕਬੱਡੀ ਅਕੈਡਮੀ ਐਸੋਸੀਏਸ਼ਨ ਨਾਲ ਰਲ-ਮਿਲ ਕੇ ਮਾਂ ਖੇਡ ਕਬੱਡੀ ਦੀ ਬਿਹਤਰੀ ਲਈ ਉਪਰਾਲੇ ਕਰਨ ਦਾ ਵਿਸ਼ਵਾਸ ਦਵਾਇਆ। ਅੰਤ ’ਚ ਮੱਖਣ ਸਿੰਘ ਡੀਪੀ ਚੜਿੱਕ ਨੇ ਵਿਚਾਰ ਸਾਂਝੇ ਕੀਤੇ ਅਤੇ ਪਹੁੰਚੇ ਹੋਏ ਪੰਜਾਬ ਕਬੱਡੀ ਅਕੈਡਮੀ ਐਸੋਸੀਏਸ਼ਨ ਅਤੇ ਇੰਗਲੈਂਡ ਕਬੱਡੀ ਫੈੱਡਰੇਸ਼ਨ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਮਦਨਪਾਲ ਬਠਿੰਡਾ, ਸੁਰਿੰਦਰਪਾਲ ਸਿੰਘ ਟੋਨੀ ਕਾਲਖ, ਮੱਖਣ ਸਿੰਘ ਡੀਪੀ ਚੜਿੱਕ, ਜਗਤਾਰ ਧਨੌਲਾ, ਤੇਜੀ ਰਾਮੂੰਵਾਲੀਆ, ਚੈਨਾ ਸਿੱਧਵਾਂ, ਕੁਲਵਿੰਦਰ ਸਿੰਘ ਮੱਲ੍ਹੀ, ਮਦਨ ਗੋਪਾਲ ਬੋਪਾਰਾਏ, ਕਾਲਾ ਮਾਧਪੁਰ ਅਤੇ ਕਬੱਡੀ ਕਮੈਂਟੇਟਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ ।