- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਮੀਟਿੰਗ ਵਿਚ ਇਕੱਠ ਮੌਕੇ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਪਾਦਰੀਆਂ ਨੂੰ ਕਿਹਾ ਕਿ ਉਹ ਚਰਚਾਂ ਵਿਚ ਸੀਸੀਟੀਵੀ ਕੈਮਰੇ ਲਗਵਾਉਣੇ ਯਕੀਨੀ ਬਣਾਉਣ। ਇਸ ਮੌਕੇ ਮੁਸਲਿਮ ਤੇ ਇਸਾਈ ਭਾਈਚਾਰੇ ਵੱਲੋਂ ਮ੍ਰਿਤਕ ਸਰੀਰਾਂ ਨੂੰ ਦਫਨਾਉਣ ਵਿਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਕਮਿਸ਼ਨ ਨੂੰ ਅਪੀਲ ਕੀਤੀ। ਭਾਈਚਾਰੇ ਨੇ ਦੱਸਿਆ ਕਿ ਕਬਰਿਸਤਾਨਾਂ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਕਈ ਸ਼ਹਿਰਾਂ ਤੇ ਪਿੰਡਾਂ ਵਿਚ ਕਬਰਿਸਤਾਨ ਮੌਜੂਦ ਹੀ ਨਹੀਂ।

ਮਨਪ੍ਰੀਤ ਸਿੰਘ ਮੱਲੇਆਣਾ , ਪੰਜਾਬੀ ਜਾਗਰਣ ਮੋਗਾ। ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਰਬ ਧਰਮਾਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਕਿਸੇ ਨੂੰ ਕਿਸੇ ਪ੍ਰੇਸ਼ਾਨੀ ਦਾ ਸਹਾਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਅੱਜ ਮੋਗਾ ਵਿਖੇ ਕੀਤਾ।
ਉਨ੍ਹਾਂ ਮੋਗਾ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਜਸਪਿੰਦਰ ਸਿੰਘ, ਏਡੀਸੀ ਕੁਲਪ੍ਰੀਤ ਸਿੰਘ, ਐੱਸਪੀ ਸੰਦੀਪ ਸਿੰਘ ਮੰਡ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਮਸੀਹ ਭਾਈਚਾਰੇ ਦੇ ਲੋਕ ਹਾਜ਼ਰ ਸਨ।
ਉਨ੍ਹਾਂ ਮੀਟਿੰਗ ਵਿਚ ਇਕੱਠ ਮੌਕੇ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਪਾਦਰੀਆਂ ਨੂੰ ਕਿਹਾ ਕਿ ਉਹ ਚਰਚਾਂ ਵਿਚ ਸੀਸੀਟੀਵੀ ਕੈਮਰੇ ਲਗਵਾਉਣੇ ਯਕੀਨੀ ਬਣਾਉਣ। ਇਸ ਮੌਕੇ ਮੁਸਲਿਮ ਤੇ ਇਸਾਈ ਭਾਈਚਾਰੇ ਵੱਲੋਂ ਮ੍ਰਿਤਕ ਸਰੀਰਾਂ ਨੂੰ ਦਫਨਾਉਣ ਵਿਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਕਮਿਸ਼ਨ ਨੂੰ ਅਪੀਲ ਕੀਤੀ। ਭਾਈਚਾਰੇ ਨੇ ਦੱਸਿਆ ਕਿ ਕਬਰਿਸਤਾਨਾਂ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਅਤੇ ਕਈ ਸ਼ਹਿਰਾਂ ਤੇ ਪਿੰਡਾਂ ਵਿਚ ਕਬਰਿਸਤਾਨ ਮੌਜੂਦ ਹੀ ਨਹੀਂ।
ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਕਬਰਿਸਤਾਨਾਂ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ। ਚੇਅਰਮੈਨ ਵੱਲੋਂ ਪੰਚਾਇਤ ਵਿਭਾਗ ਨੂੰ ਕਬਰਿਸਤਾਨਾਂ ਅਤੇ ਹੋਰ ਮਸਲਿਆਂ ਦਾ ਜਲਦ ਹੱਲ ਕਰਨ ਲਈ ਹੁਕਮ ਦਿੱਤਾ। ਉਨ੍ਹਾਂ ਮੀਟਿੰਗ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਬਹੁਤ ਵਧੀਆ ਸਹਿਯੋਗ ਰਿਹਾ ਅਤੇ ਪ੍ਰਸ਼ਾਸ਼ਨ ਨੇ ਚੇਅਰਮੈਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਘੱਟ ਗਿਣਤੀ ਵਰਗ ਨੂੰ ਆ ਰਹੀਆਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਸੀ ਅਤੇ ਹਮੇਸ਼ਾ ਰਹੇਗਾ ਅੱਜ ਜੋ ਮੁਸ਼ਕਿਲਾਂ ਲੋਕਾਂ ਵੱਲੋਂ ਮੌਕੇ ਉਪਰ ਮਿਲੀਆਂ ਹਨ ਉਹਨਾਂ ਨੂੰ ਵੀ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕੀਤਾ ਜਾਵੇਗਾ।