- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹਲਕਾ ਨਿਹਾਲ ਸਿੰਘ ਵਾਲਾ ਦੀ ਸਿਆਸਤ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹਲਕਾ ਨਿਹਾਲ ਸਿੰਘ ਵਾਲਾ ਦੀ ਸਿਆਸਤ ਵਿਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਲਈ। ਉਹ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਸਾਥੀ ਰਹੇ ਹਨ ਅਤੇ ਪੁਨਰ ਸੁਰਜੀਤ ਅਕਾਲੀ ਦਲ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਰਗਰਮ ਆਗੂ ਹਨ। ਉਹ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਮੁੜ ਅਕਾਲੀ ਦਲ ਨਾਲ ਜੁੜੇ ਹਨ।
ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਪਾਰਟੀ ਵਿਚ ਵਾਪਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ‘ਜੀ ਆਇਆਂ’ ਆਖਿਆ। ਇਸ ਮੌਕੇ ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦੀ ਘਰ ਵਾਪਸੀ ਨੂੰ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਲਈ ਮਹੱਤਵਪੂਰਨ ਘਟਨਾ ਦੱਸਿਆ ਗਿਆ। ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ।
ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਨਿਹਾਲ ਸਿੰਘ ਵਾਲਾ (ਐੱਸਸੀ) ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੂੰ 26,758 ਵੋਟਾਂ ਮਿਲੀਆਂ ਸਨ ਅਤੇ ਉਹ ਤੀਜੇ ਸਥਾਨ ’ਤੇ ਰਹੇ ਸਨ। ਇਸ ਤੋਂ ਪਹਿਲਾਂ ਵੀ ਬਲਦੇਵ ਸਿੰਘ ਮਾਣੂੰਕੇ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਨਿਹਾਲ ਸਿੰਘ ਵਾਲਾ ਦੀ ਜ਼ਿੰਮੇਵਾਰੀ ਸੌਂਪੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੀਆਂ ਪਾਰਟੀ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਰਹੀ ਹੈ। ਉਨ੍ਹਾਂ ਦੀ ਘਰ ਵਾਪਸੀ ਨਾਲ ਨਿਹਾਲ ਸਿੰਘ ਵਾਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਗਤੀ ਮਿਲਣ ਦੀ ਸੰਭਾਵਨਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਬਲਦੇਵ ਸਿੰਘ ਮਾਣੂੰਕੇ ਦੇ ਤਜਰਬੇ ਅਤੇ ਜਥੇਬੰਦਕ ਸਰਗਰਮੀਆਂ ਦਾ ਪਾਰਟੀ ਨੂੰ ਲਾਭ ਮਿਲੇਗਾ।