- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਪੰਜਾਬ ਭਰ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ ਗਈਆ। ਇਸੇ ਤਹਿਤ ਮੋਗਾ ਡਿਪੂ ਤੇ ਵੀ ਯੂਨੀਅਨ ਦੇ ਆਗੂਆਂ ਵੱਲੋਂ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਨੂੰ ਵਾਅਦਾ ਖ਼ਿਲਾਫ਼ ਤੋਂ ਭੱਜਣਾ ਕਰਾਰ ਦਿੱਤਾ।
ਡੀਪੂ ਸੈਕਟਰੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਨੂੰ ਲੈ ਕੇ ਵਿਭਾਗਾਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਦੀ ਲੜਾਈ ਨੂੰ ਲੈ ਕੇ ਕਰਮਚਾਰੀ ਸੰਘਰਸ਼ ਕਰ ਰਹੇ ਸੀ ਜਥੇਬੰਦੀ ਆਗੂਆਂ ਨੂੰ ਘਰਾਂ ਤੋਂ ਚੱਕ ਕੇ ਹਿਰਾਸਤ ਵਿਚ ਲੈਕੇ ਵਰਕਰਾਂ ਵਿਚ ਦਹਿਸ਼ਤ ਦਾ ਮਹੌਲ ਪੈਦਾ ਕੀਤਾ ਗਿਆ। ਉਨ੍ਹਾਂ ਕਿਹਾ ਵਰਕਰਾਂ ਨਾਲ ਪੁਲਿਸ ਪ੍ਰਸ਼ਾਸਨ ਵੱਲੋਂ ਧੱਕੇ ਸ਼ਾਹੀ ਕੀਤੀ ਗਈ ਕਰਮਚਾਰੀਆਂ ਦੇ ਕੱਪੜੇ ਤੱਕ ਪਾੜੇ ਗਏ, ਕੇਸ ਪੁੱਟੇ ਗਏ 177 ਦੇ ਕਰੀਬ ਕਰਮਚਾਰੀਆਂ ਨੂੰ 5 ਦਿਨ ਬਿਨਾਂ ਕਾਰਨ ਜੇਲ੍ਹ ਵਿਚ ਬੰਦ ਕੀਤਾ ਗਿਆ ਅਤੇ 20 ਸਾਥੀਆਂ ਨੂੰ 307 ਤਹਿਤ ਜੇਲ੍ਹ ਵਿਚ ਬੰਦ ਕੀਤਾ ਗਿਆ ਜਿਸ ਵਿਚੋਂ ਸੰਗਰੂਰ ਵਿਖੇ ਅੱਜ ਵੀ 10 ਸਾਥੀ ਜੇਲ੍ਹ ਵਿੱਚ ਬੰਦ ਹਨ।
ਉਨ੍ਹਾਂ ਕਿਹਾ ਆਪਣੇ ਚਹੇਤਿਆਂ ਨੂੰ ਫਾਇਦਾ ਦੇਣ ਦੇ ਲਈ ਜ਼ੋਰ ਜ਼ਬਰ ਕੀਤਾ ਗਿਆ ਅਤੇ ਕੱਚੇ ਮੁਲਾਜਮਾਂ ਨਾਲ ਸਰਕਾਰ ਨੇ ਵਾਅਦਾ ਖ਼ਿਲਾਫ਼ ਕਰਦਿਆਂ ਲੋਕਾਂ ਦੀਆਂ ਆਵਾਜ਼ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਦਬਾਉਣ ਅਤੇ ਲੋਕ ਤੰਤਰ ਦੇ ਵਿਚ ਗੁਲਾਮੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜਮਾਂ ਨੂੰ ਹੀ ਨਹੀਂ ਦਬਾ ਰਹੀ ਬਲਕਿ ਦੇਸ਼ ਦੇ ਥੰਮ ਵਜੋਂ ਕੰਮ ਕਰਦੇ ਪ੍ਰੈਸ ਮੀਡੀਆ, ਸੈਂਸਰ ਮੀਡੀਆ ਤੇ ਇਲੈਕਟਰੋਨਿਕ ਮੀਡੀਆ ਤੇ ਵੀ ਨਾਜਾਇਜ਼ ਪਰਚੇ ਦਰਜ ਕਰਕੇ ਡਰ ਪੈਦਾ ਕਰਕੇ ਪੰਜਾਬ ਦੀ ਸਾਰੀ ਪਬਲਿਕ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਸਰਕਾਰੀ ਵਿਭਾਗਾ ਦਾ ਭੋਗ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰੀ ਜ਼ਮੀਨਾਂ ਵੇਚ ਰਹੀ ਹੈ ਇਸ ਲਈ ਸਮੂਹ ਪੰਜਾਬ ਨਿਵਾਸੀਆਂ ਨੂੰ ਵੱਖ ਸਮਾਜਿਕ, ਕਿਸਾਨ, ਮਜ਼ਦੂਰ, ਮੁਲਾਜ਼ਮ, ਸਟੂਡੈਂਟਸ ਅਤੇ ਆਦਿ ਜੁਝਾਰੂ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਟਰਾਂਸਪੋਰਟ ਨੂੰ ਬਚਾਉਣ ਦੇ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਡੀਪੂ ਕਨਵੀਨਰ ਬਚਿੱਤਰ ਸਿੰਘ ਸੰਧਾ ਨੇ ਗੇਟ ਰੈਲੀ ਦੌਰਾਨ ਐਲਾਨ ਕੀਤਾ ਕਿ ਗੇਟ ਰੈਲੀ ਉਪਰੰਤ ਸਮੂਹ ਵਰਕਰ ਕਾਲੇ ਬਿੱਲੇ ਲਗਾਕੇ ਡਿਊਟੀਆਂ ਕਰਨਗੇ ਅਤੇ ਅਜਾਦ ਦੇਸ਼ ਵਿਚ ਸਰਕਾਰ ਵਿਰੁੱਧ ਗੁਲਾਮ ਮੁਲਾਜਮ ਹੋਣ ਦਾ ਰੋਸ ਜਾਹਰ ਕਰਨਗੇ।
ਉਨ੍ਹਾਂ ਕਿਹਾ ਜੇਕਰ ਪਨਬਸ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀਆਂ ਮੰਗਾ ਨਾ ਮੰਨੀਆਂ ਅਤੇ ਸੰਗਰੂਰ ਜੇਲ੍ਹ ਵਿਚ ਨਜਾਇਜ ਬੰਦ ਸਾਥੀਆਂ ਨੂੰ ਤਰੁੰਤ ਰਿਹਾਅ ਨਹੀਂ ਕੀਤਾ ਗਿਆ ਤਾਂ 09 ਜਨਵਰੀ ਨੂੰ ਸੰਗਰੂਰ ਬੱਸ ਸਟੈਂਡ ਵਿਖੇ ਸ਼ਾਂਤਮਈ ਭਾਰੀ ਵਿਸ਼ਾਲ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ, ਆਗਿਆਪਾਲ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਜਸਪਾਲ ਸਿੰਘ, ਲਖਵੀਰ ਸਿੰਘ ਆਦਿ ਵਰਕਰ ਹਾਜ਼ਰ ਸਨ।