ਨੌਜਵਾਨਾਂ ਨੂੰ ਕਾਂਗਰਸ ਦੀਆਂ ਨੀਤੀਆਂ ਹਰ ਘਰ ਪਹੁੰਚਾਉਣ ਦਾ ਦਿੱਤਾ ਸੱਦਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ
Publish Date: Sat, 19 Sep 2026 04:00 PM (IST)
Updated Date: Sat, 19 Sep 2026 04:02 PM (IST)
ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਨੇ ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਮੋਗਾ ਆਮਦ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਈਸ਼ਵਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਰਜਕਾਰਨੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ, ਜਿਸ ਕਾਰਨ ਮੀਟਿੰਗ ਨੇ ਰੈਲੀ ਦਾ ਰੂਪ ਧਾਰ ਲਿਆ। ਇਸ ਦੌਰਾਨ ਨੌਜਵਾਨਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਨੇ ਕਿਹਾ ਕਿ ਮੋਗਾ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਪਹੁੰਚਣਾ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਜਥੇਬੰਦੀ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਨੌਜਵਾਨਾਂ ਦੀ ਸਰਗਰਮੀ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਸ਼ੁਭਮ ਸ਼ਰਮਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕਾਂਗਰਸ ਵੱਲੋਂ ਕੀਤੀ ਜਾ ਰਹੀ ਆਲੋਚਨਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਾਂਗਰਸ ਦੇ ਅਨੁਸਾਰ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਹੈ। ਉਨ੍ਹਾਂ ਕਾਨੂੰਨ-ਵਿਵਸਥਾ ਸਮੇਤ ਵੱਖ-ਵੱਖ ਲੋਕ ਮੁੱਦਿਆਂ ਨੂੰ ਲੈ ਕੇ ਵੀ ਸਰਕਾਰ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਹੋਵੇਗੀ, ਉੱਥੇ ਯੂਥ ਕਾਂਗਰਸ ਵੱਲੋਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲੋਕਤੰਤਰਿਕ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਨੌਜਵਾਨ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਿਹਨਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਈਸ਼ਵਰ ਸਿੰਘ ਢਿੱਲੋਂ ਨੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਸੀਨੀਅਰ ਆਗੂਆਂ ਦਾ ਮੋਗਾ ਪਹੁੰਚਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੀ ਯੂਥ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ। ਮੀਟਿੰਗ ਵਿਚ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਹਲਕਾ ਵਿਧਾਇਕ ਧਰਮਕੋਟ, ਮਾਲਵਿਕਾ ਸੂਦ ਹਲਕਾ ਇੰਚਾਰਜ ਮੋਗਾ, ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਜਗਸੀਰ ਸਿੰਘ ਕਾਲੇ ਕੇ ਹਲਕਾ ਇੰਚਾਰਜ ਬਾਘਾਪੁਰਾਣਾ, ਗੁਰਬੀਰ ਗੋਗਾ ਜ਼ਿਲ੍ਹਾ ਪ੍ਰਧਾਨ ਕਿਸਾਨ ਸੈਲ ਅਤੇ ਇੰਦਰਜੀਤ ਸਿੰਘ ਤਲਵੰਡੀ ਸਾਬਕਾ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਮੋਗਾ ਸਮੇਤ ਹੋਰ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸੋਹਣਾ ਖੇਲਾ, ਬਿੰਨੀ ਮਾਨ, ਹਰਜੀਤ ਸਿੰਘ ਟੋਨਾ ਲੌਗੀਵਿੰਡ, ਮਨਪ੍ਰੀਤ ਸਿੰਘ ਲੰਡੇਕੇ, ਜਸ ਕੰਗ ਰਾਊਵਾਲਾ, ਅਰਸ਼ਦੀਪ ਸਿੰਘ ਅਕਾਲੀਆਂ ਵਾਲਾ, ਸੁੱਖ ਸੰਘੇੜਾ, ਰਣਜੀਤ ਸਿੰਘ ਅਕਾਲੀਆਂਵਾਲਾ, ਗੁਰਜੰਟ ਸਿੰਘ ਬਾਜੇਕੇ, ਪਲਵਿੰਦਰ ਸਿੰਘ ਕੋਰਟ ਮੁਹੰਮਦ ਖਾਂ, ਸੁਖਪ੍ਰੀਤ ਸਿੰਘ ਬਰਾੜ ਲੰਗੇਆਣਾ, ਕੁਲਦੀਪ ਸਿੰਘ ਚੁੱਗਾ, ਮਨਿੰਦਰ ਸਿੰਘ ਬਰਾੜ ਬਾਘਾਪੁਰਾਣਾ, ਕੁਲਦੀਪ ਸਿੰਘ ਗਿੱਲ ਕੋਕਰੀ, ਪੁਸ਼ਵਿੰਦਰ ਸਿੰਘ ਲਾਡੀ ਚੀਮਾ, ਗੁਰਜੰਟ ਸਿੰਘ ਨਸੀਰੇਵਾਲਾ, ਰਮਨਦੀਪ ਸਿੰਘ ਬਿੱਲਾ, ਅਕਾਸ਼ਦੀਪ ਸਰਾਂ, ਯੋਗਰਾਜ ਮਹਿਰੋਂ, ਗੁਰਪ੍ਰੀਤ ਬੱਬਲੂ ਰੋਡੇ, ਸੋਨੀ ਵਾਂਦਰ, ਕੰਵਲਜੀਤ ਸਿੰਘ ਸੁਖਾਨੰਦ, ਗੁਰਵਿੰਦਰ ਸਿੰਘ ਜਵੰਦਾ, ਮਨਪ੍ਰੀਤ ਕਾਲਾ ਗਰੇਵਾਲ, ਜੱਗਾ ਲੋਹਗੜ੍ਹ, ਸੁਖਚੈਨ ਮਟਵਾਣੀ, ਕਾਲਾ ਖਹਿਰਾ ਅਤੇ ਗਗਨ ਬਰਾੜ ਲੰਗੇਆਣਾ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।