- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਮਾਂ-ਬੋਲੀ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਨੂੰ ਉਜਾਗਰ ਕਰਨ ਲਈ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਸਵੇਰ ਦੀ ਅਸੈਂਬਲੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਮਾਂ-ਬੋਲੀ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਅਸੈਂਬਲੀ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ, ਇਸ ਦਾ ਸਤਿਕਾਰ ਕਰਨ ਅਤੇ ਰੋਜ਼ਾਨਾ ਜੀਵਨ ਵਿਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਦਿਵਸ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਵੱਖ-ਵੱਖ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪੰਜਾਬੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸਿਰਫ਼ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਅਤੇ ਪਹਿਚਾਣ ਦਾ ਅਹਿਮ ਹਿੱਸਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਪਿਆਰ ਕਰਨ, ਇਸ ਦਾ ਸਤਿਕਾਰ ਕਰਨ ਅਤੇ ਆਪਣੀ ਮਾਂ-ਬੋਲੀ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।