- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਸਮੇਤ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਸਹਾਇਤਾ ਕਰਦੇ ਹੋਏ ਮ੍ਰਿਤਕ ਦਵਿੰਦਰ ਦੀ ਦੇਹ ਨੂੰ ਭਾਰਤ ਲਿਆਉਣ ਅਤੇ ਉਨ੍ਹਾਂ ਦੇ ਪਿੰਡ ਪਹੁੰਚਾਉਣ ਵਿੱਚ ਮਦਦ ਕੀਤੀ ਜਾ।

ਸੰਵਾਦ ਸਹਿਯੋਗੀ, ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਦੇ ਰਹਿਣ ਵਾਲੇ ਇਕ ਨੌਜਵਾਨ ਦਾ ਕੈਨੇਡਾ 'ਚ ਕੁਝ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਰੀਬ 4 ਸਾਲ ਪਹਿਲਾਂ ਆਪਣੀ ਪਤਨੀ ਸਮੇਤ ਕੈਨੇਡਾ ਗਿਆ ਸੀ, ਜਿੱਥੇ ਜਾ ਕੇ ਉਹ ਟੈਕਸੀ ਚਲਾ ਰਿਹਾ ਸੀ।
ਜਾਣਕਾਰੀ ਅਨੁਸਾਰ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਦਵਿੰਦਰ ਸਿੰਘ ਆਪਣੀ ਪਤਨੀ ਨਾਲ ਕਰੀਬ 4 ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਜਾ ਕੇ ਉਹ ਸਸਕੈਚਵਨ (Saskatchewan) ਸ਼ਹਿਰ 'ਚ ਟੈਕਸੀ ਚਲਾਉਣ ਲੱਗ ਪਿਆ ਸੀ। ਬੀਤੇ ਦਿਨੀਂ ਮਿਲੀ ਇਕ ਰਾਈਡ ਤਹਿਤ ਉਹ ਇਕ ਔਰਤ ਨੂੰ ਕਿਤੇ ਛੱਡਣ ਲਈ ਜਾ ਰਿਹਾ ਸੀ, ਪਰ ਉਕਤ ਔਰਤ ਦੇ ਪਿੱਛੇ ਕੁਝ ਹਮਲਾਵਰ ਲੱਗੇ ਹੋਏ ਸਨ, ਜਿਨ੍ਹਾਂ ਨੇ ਦਵਿੰਦਰ ਸਿੰਘ ਦੀ ਗੱਡੀ ਨੂੰ ਰਸਤੇ ਵਿੱਚ ਘੇਰ ਲਿਆ ਅਤੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਇਸ ਫਾਇਰਿੰਗ ਦੌਰਾਨ ਦਵਿੰਦਰ ਨੂੰ ਵੀ ਗੋਲ਼ੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਜਿਵੇਂ ਹੀ ਪਿੰਡ ਪਹੁੰਚੀ ਤਾਂ ਪਰਿਵਾਰ ਸਮੇਤ ਪਿੰਡ ਵਿੱਚ ਮਾਤਮ ਛਾ ਗਿਆ। ਦੂਜੇ ਪਾਸੇ ਕੈਨੇਡਾ ਪੁਲਿਸ ਹਮਲਾਵਰਾਂ ਦੀ ਭਾਲ ਵਿੱਚ ਜੁਟ ਗਈ ਹੈ।
ਉਧਰ, ਦੂਜੇ ਪਾਸੇ ਪਰਿਵਾਰ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਸਮੇਤ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਸਹਾਇਤਾ ਕਰਦੇ ਹੋਏ ਮ੍ਰਿਤਕ ਦਵਿੰਦਰ ਦੀ ਦੇਹ ਨੂੰ ਭਾਰਤ ਲਿਆਉਣ ਅਤੇ ਉਨ੍ਹਾਂ ਦੇ ਪਿੰਡ ਪਹੁੰਚਾਉਣ ਵਿੱਚ ਮਦਦ ਕੀਤੀ ਜਾ।