
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਡਾਂ ਤਹਿਤ ਜ਼ਿਲ੍ਹੇ ਦੇ ਸਮੂਹ ਖਿਡਾਰੀਆਂ ਦੀ ਸੁਖਾਲੀ ਅਤੇ ਪਾਰਦਰਸ਼ੀ ਰਜਿਸਟ੍ਰੇਸ਼ਨ ਲਈ ਅੱਜ ਮੋਗਾ ਵਿਖੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਕਿਊਆਰ ਕੋਡ (ਸਕੈਨਰ) ਨੂੰ ਜਾਰੀ ਕੀਤਾ ਗਿਆ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਵੱਧ ਤੋਂ ਵੱਧ ਯੋਗ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਜਿਵੇਂ ਕਿ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ, 61 ਤੋਂ 70 ਸਾਲ ਅਤੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵਰਗ ਲਈ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਖੇ 9ਸਤੰਬਰ ਤੋਂ 16ਸਤੰਬਰ 2026 ਤੱਕ ਬਲਾਕ ਪੱਧਰ