- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਸਰਕਾਰ ਦੇ ਮੰਤਰਾਲੇ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਭਾਰਤ ਸਰਕਾਰ ਦੇ ਮੰਤਰਾਲੇ ਕੰਜਿਊਮਰ ਅਫੇਅਰਜ਼ ਫੂਡ ਅਤੇ ਪਬਲਿਕ ਡਿਸਟਰੀਬਿਊਸ਼ਨ ਅਧੀਨ ਚੱਲ ਰਹੀ ਨੈਸ਼ਨਲ ਸਟੈਂਡਰਡ ਬਾਡੀ ਆਫ ਇੰਡੀਆ ਦੇ ਬਿਊਰੋ ਆਫ ਇੰਡੀਅਨ ਸਟੈਂਡਰਡ ਦੇ ਬੀਆਈਐੱਸ ਕਲੱਬ 4892 ਵੱਲੋਂ ਵਰਲਡ ਸਟੈਂਡਰਡ ਡੇ ਮੌਕੇ ਸੁਤੰਤਰਤਾ ਸੰਗਰਾਮੀ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਲੜਕੇ ਦੀ ਸਕੂਲ ਮੁਖੀ ਰਜਨੀ ਬਾਲਾ ਦੀ ਰਹਿਨੁਮਾਈ ਹੇਠ ਅਤੇ ਬੀਆਈਐੱਸ ਮੈਂਟਰ ਡਾ. ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦਾ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ। ਬੀਆਈਐੱਸ ਮੈਂਟਰ ਡਾ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਉਦਯੋਗਾਂ ਵਪਾਰਿਕ ਅਦਾਰਿਆਂ ਆਮ ਜਨਤਾ ਨੂੰ ਗੁਣਵੱਤਾ ਅਤੇ ਮਾਣਕੀ ਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ ਅੰਤਰਰਾਸ਼ਟਰੀ ਪੱਧਰ ’ਤੇ ਤਕਨੀਕੀ ਮਿਆਰ ਤੈਅ ਕਰਨ ਵਾਲੇ ਹਜ਼ਾਰਾਂ ਮਾਹਿਰਾਂ ਦੇ ਯੋਗਦਾਨ ਨੂੰ ਸਮਰਪਿਤ ਕਰਨ ਲਈ ਹਰ ਸਾਲ ਇਹ ਦਿਨ 14 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਜਿਸ ਦੇ ਅੰਤਰਗਤ ਹੈੱਡ ਕੁਆਰਟਰ ਬੀਆਈਐੱਸ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਸਟੇਟ ਰਿਸੋਰਸ ਪਰਸਨ ਹਰਮਨਦੀਪ ਸਿੰਘ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਦਾ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਬੀਆਈਐਸ ਐਕਟੀਵਿਟੀਜ਼ ਬਾਰੇ ਵਿਸਥਾਰ ਪੂਰਵਕ ਸਮਝਾਉਂਦਿਆਂ ਬੀਆਈਐੱਸ ਕੇਅਰ ਐਪ ਬਾਰੇ ਜਾਗਰੂਕ ਕੀਤਾ ਗਿਆ। ਸਕੂਲ ਮੁਖੀ ਰਜਨੀ ਬਾਲਾ ਵੱਲੋਂ ਇਸ ਪ੍ਰੋਗਰਾਮ ਦੇ ਸਫ਼ਲਤਾ ਪੂਰਵਕ ਆਯੋਜਨ ਲਈ ਲੈਕਚਰਾਰ ਮੈਂਟਰ ਡਾ. ਦੀਪਕ ਸ਼ਰਮਾ ਅਤੇ ਕਲੱਬ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅਖ਼ੀਰ ਵਿਚ ਸਕੂਲ ਮੁਖੀ ਵੱਲੋਂ ਉਚੇਚੇ ਤੌਰ ’ਤੇ ਪਹੁੰਚੇ ਸਟੇਟ ਰਿਸੋਰਸ ਪਰਸਨ ਹਰਮਨਦੀਪ ਸਿੰਘ, ਬੀਆਈਐੱਸ ਕਲੱਬ ਦੇ ਮੈਂਟਰ ਡਾ. ਦੀਪਕ ਸ਼ਰਮਾ ਸਮੇਤ ਬੀਆਈਐੱਸ ਦੇ ਅਵੇਅਰਨੈੱਸ ਪ੍ਰੋਗਰਾਮਾਂ ਵਿਚ ਆਪਣਾ ਯੋਗਦਾਨ ਦੇਣ ਵਾਲੇ ਲੈਕਚਰਾਰ ਪਰਮਿੰਦਰ ਕੌਰ ਅਤੇ ਨਰਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੂੰ ਰਿਫ਼ਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਸਕੂਲ ਮੁਖੀ ਰਜਨੀ ਬਾਲਾ, ਸਟੇਟ ਰਿਸੋਰਸ ਪਰਸਨ ਹਰਮਨਦੀਪ ਸਿੰਘ, ਡਾ. ਦੀਪਕ ਸ਼ਰਮਾ , ਦੀਪਕ ਮਿੱਤਲ, ਮਨਪ੍ਰੀਤ ਕੌਰ, ਅੰਜੂ ਬਾਲਾ, ਪਰਮਿੰਦਰ ਕੌਰ ਅਤੇ ਨਰਿੰਦਰ ਸਿੰਘ ਹਾਜ਼ਰ ਸਨ।