ਟੀਐੱਲਐੱਫ ਸਕੂਲ ਮੋਗਾ ’ਚ ਕੁਇਜ਼ ਮੁਕਾਬਲੇ ਕਰਵਾਏ
ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ
Publish Date: Thu, 12 Mar 2026 04:42 PM (IST)
Updated Date: Fri, 13 Mar 2026 04:03 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਟੀਐੱਲਐੱਫ਼ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਅੱਜ ਵਿਦਿਆਰਥੀਆਂ ਲਈ ਇਕ ਦਿਲਚਸਪ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਗਿਆਨ ਤੇ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਲੇਬਸ ’ਤੇ ਆਧਾਰਿਤ ਐੱਮਸੀਕਿਊ ਪ੍ਰਸ਼ਨਾਂ ਰਾਹੀਂ ਪ੍ਰੀਖਿਆ ਲਈ ਤਿਆਰ ਕਰਨਾ ਸੀ ਜੋ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਸੀਬੀਐੱਸਈ ਦੀ ਯੋਗਤਾ ਅਧਾਰਿਤ ਸਿੱਖਿਆ ਪ੍ਰਣਾਲੀ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਲਈ ਬਹੁਤ ਲਾਭਦਾਇਕ ਸੀ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਸ਼ਿਆਂ ਨੂੰ ਕਵਰ ਕਰਨ ਵਾਲੇ ਪ੍ਰਸ਼ਨਾਂ ਰਾਹੀਂ ਉਨ੍ਹਾਂ ਦੇ ਗਿਆਨ ਦੀ ਜਾਂਚ ਕਰਕੇ ਬੋਰਡ ਪ੍ਰੀਖਿਆਵਾਂ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨਾ ਸੀ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਦੇ ਨਵੇਂ ਪੈਟਰਨ ਨਾਲ ਜਾਣੂੰ ਕਰਵਾਉਣਾ ਅਤੇ ਉਨ੍ਹਾਂ ਨੂੰ ਐੱਮਸੀਕਿਊ ਅਧਾਰਿਤ ਪ੍ਰਸ਼ਨਾਂ ਲਈ ਬਿਹਤਰ ਢੰਗ ਨਾਲ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਅਧਿਆਪਕ ਦੋਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।