- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਰਾਜੇਂਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ-ਏ-ਆਜ਼ਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਸਮੇਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਦੇਸ਼ ਭਗਤੀ ਅਤੇ ਕੁਰਬਾਨੀ ਨਾਲ ਸਬੰਧਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸਾਹਸ, ਵਿਚਾਰਾਂ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ, ਡਾਇਰੈਕਟਰ ਕਮ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਅਤੇ ਚੇਅਰਪਰਸਨ ਸੀਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਹੋਈ।