- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਮੋਗਾ ਵਿਖੇ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕੀਤੇ ਗਏ ਧਰਨੇ ’ਚ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਵੱਡੇ ਕਾਫ਼ਲੇ ਸਮੇਤ ਪਹੁੰਚੇ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਵੀ ਧਰਨੇ ਵਿਚ ਸ਼ਾਮਲ ਹੋਏ। ਰਾਜਵੰਤ ਸਿੰਘ ਮਾਹਲਾ ਵੱਲੋਂ ਆਪਣੇ ਸਾਥੀਆਂ ਸਮੇਤ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪਾਰਟੀ ਵੱਲੋਂ ਕੀਤੇ ਜਾ ਰਹੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਮਾਲਵਾ ਜ਼ੋਨ ਮੀਤ ਪ੍ਰਧਾਨ ਜਰਨੈਲ ਸਿੰਘ ਘਾਰੂ ਵੀ ਮੌਜੂਦ ਰਹੇ।ਧਰਨੇ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੇ ਪ੍ਰੋਗਰਾਮ ਪ੍ਰਤੀ ਆਪਣੀ ਹਾਜ਼ਰੀ ਦਰਜ ਕਰਵਾਈ। ਰਾਜਵੰਤ ਸਿੰਘ ਮਾਹਲਾ ਦੇ ਵੱਡੇ ਕਾਫਲੇ ਨਾਲ ਮੋਗਾ ਪਹੁੰਚਣ ਨੂੰ ਪਾਰਟੀ ਵਰਕਰਾਂ ਵਿਚ ਸਰਗਰਮੀ ਵਜੋਂ ਦੇਖਿਆ ਗਿਆ। ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਆਏ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ। ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਲੱਗੇ ਇਸ ਧਰਨੇ ਵਿਚ ਪਾਰਟੀ ਆਗੂਆਂ ਨੇ ਆਪਣੇ ਵਰਕਰਾਂ ਸਮੇਤ ਹਾਜ਼ਰੀ ਭਰੀ। ਮੋਗਾ ਵਿਚ ਹੋਏ ਇਸ ਇਕੱਠ ਦੌਰਾਨ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ।