- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਵੱਲੋਂ ਮੋਗਾ ਸ਼ਹਿਰ ਦੀ ਜਾਣੀ-ਪਛਾਣੀ ਧਾਰਮਿਕ ਤੇ ਸਮਾਜ ਸੇਵਾ ਨੂੰ ਸਮਰਪਿਤ ਖਾਲਸਾ ਸੇਵਾ ਸੁਸਾਇਟੀ ਰਜਿ: ਮੋਗਾ ਦੇ ਅਹੁਦੇਦਾਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਰਾਜਵੰਤ ਸਿੰਘ ਮਾਹਲਾ ਅਤੇ ਖ਼ਾਲਸਾ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਨੇ ਜਥੇਦਾਰ ਸਾਹਿਬ ਨੂੰ ਸੁਸਾਇਟੀ ਵੱਲੋਂ ਪਿਛਲੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਅਤੇ ਪੰਥਕ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦੇ ਨਾਲ-ਨਾਲ ਲੋੜਵੰਦਾਂ ਦੀ ਸਹਾਇਤਾ ਅਤੇ ਧਾਰਮਿਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਸਾਇਟੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿਚ ਸੰਗਤਾਂ ਦੀ ਸ਼ਮੂਲੀਅਤ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਪੰਥ ਦੇ ਵਡੇਰੇ ਹਿੱਤਾਂ ਲਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਸੇਵਾ ਕਾਰਜ ਜਾਰੀ ਰੱਖਣ ਲਈ ਹੌਂਸਲਾ ਅਫ਼ਜ਼ਾਈ ਕੀਤੀ। ਮੁਲਾਕਾਤ ਦੌਰਾਨ ਖ਼ਾਲਸਾ ਸੇਵਾ ਸੁਸਾਇਟੀ ਵੱਲੋਂ ਜਥੇਦਾਰ ਸਾਹਿਬ ਨੂੰ ਸਨਮਾਨ ਚਿੰਨ੍ਹ ਵੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੋਤ ਸਿੰਘ ਖਾਲਸਾ, ਕੁਲਦੀਪ ਸਿੰਘ ਕਲਸੀ ਅਤੇ ਗੁਰਮੁੱਖ ਸਿੰਘ ਖ਼ਾਲਸਾ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।