ਵਕੀਲ ਮਹਿਰੋਂ, ਮੋਗਾ : ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸਾਉਣ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਸਵੇਰ ਤੋਂ ਲੈ ਕੇ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਕੇ ਗੁਰੂ ਗੰ੍ਥ ਸਾਹਿਬ ਅੱਗੇ ਨਤਮਸਤਕ ਹੋਈਆਂ। ਇਸ ਮੌਕੇ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਦੀ ਬਾਣੀ ਦੇ 3 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਸਰਬੱਤ ਦੇ ਭਲੇ ਦੀ ਅਰਦਾਸ ਤੋਂ ਪਹਿਲਾਂ ਭਾਈ ਕਮਲਜੀਤ ਸਿੰਘ ਆਲਮਵਾਲਾ, ਭਾਈ ਗੁਰਮੁਖ ਸਿੰਘ ਬਹੋਨੇ ਵਾਲੇ, ਭਾਈ ਜਸਪਾਲ ਸਿੰਘ ਦੀ ਲੱਲਿ੍ਹਆਂਵਾਲਾ ਦੇ ਰਾਗੀ ਜੱਥਿਆਂ ਨੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਪੁੱਜੀਆਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਸਾਉਣ ਮਹੀਨੇ ਵਿਚ ਜਿਸ ਤਰ੍ਹਾਂ ਬਰਸਾਤ ਦੇ ਕਾਰਨ ਸਮੁੱਚੀ ਕਾਇਨਾਤ ਹਰੀ ਭਰੀ ਹੋ ਜਾਂਦੀ ਹੈ। ਇਸ ਤਰ੍ਹਾਂ ਹੀ ਜਿਸ ਜੀਵ ਨੂੰ ਨਾਮ ਦਾ ਰੰਗ ਚੜ੍ਹ ਜਾਂਦਾ ਹੈ, ਉਸ ਦਾ ਜੀਵਨ ਵੀ ਹਰਿਆ-ਭਰਿਆ ਹੋ ਜਾਂਦਾ ਹੈ। ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ। ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ। ਵਿਆਪਕ ਹੈ ਤੇ ਬੇਅੰਤ ਹੈ। ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਉਹ ਜੀਵ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ।

ਇਸ ਮੌਕੇ ਸੁੱਖਾ ਸਿੰਘ ਮੋਗਾ, ਬਿੱਲੂ ਸਿੰਘ ਚੰਦ ਪੁਰਾਣਾ, ਅਜਮੇਰ ਸਿੰਘ, ਗੁਰਜੰਟ ਸਿੰਘ ਚੰਦ ਪੁਰਾਣਾ, ਧਰਮ ਸਿੰਘ ਭਜਨ ਸਿੰਘ ਹਰਜਿੰਦਰ ਸਿੰਘ ਕਾਲੇਕੇ, ਦਵਿੰਦਰ ਸਿੰਘ, ਭਾਈ ਚਮਕੌਰ ਸਿੰਘ ਚੰਦ ਪੁਰਾਣਾ, ਡਾ. ਅਵਤਾਰ ਸਿੰਘ, ਏਐੱਸਆਈ ਧਲਵਿੰਦਰ ਸਿੰਘ, ਅਮਰਿੰਦਰ ਸਿੰਘ ਤਲਵੰਡੀ ਭੰਗੇਰੀਆਂ ਆਦਿ ਹਾਜ਼ਰ ਸਨ।