ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਬੀਬੀਐੱਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬੱਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦਨਵਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ।

ਇਸ ਮੌਕੇ ਵਿਸ਼ੇਸ਼ ਪ੍ਰਰਾਰਥਨਾ ਸਭਾ ਕਰਵਾਈ ਗਈ। ਵਿਦਿਆਰਥੀਆਂ ਵੱਲੋਂ ਇਸ ਦਿਨ ਨਾਲ ਸਬੰਧਿਤ ਬਹੁਤ ਸੋਹਣੇ ਚਾਰਟ ਬਣਾਏ ਗਏ। ਇਸ ਦਿਨ ਵਿਦਿਆਰਥਆਂ ਦਾ ਰੱਖੜੀ ਮੇਕਿੰਗ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਤਰਨਪ੍ਰਰੀਤ ਕੌਰ ਅਤੇ ਮਹਿਕਪ੍ਰਰੀਤ ਕੌਰ ਦੁਆਰਾ ਰੱਖੜੀ ਦੇ ਤਿਉਹਾਰ ਨਾਲ ਸਬੰਧਿਤ ਗੀਤ ਗਾਇਆ ਗਿਆ ਅਤੇ ਵਿਦਿਆਰਥਣ ਜਸਮਨਦੀਪ ਵੱਲੋਂ ਸਪੀਚ ਦਿੱਤੀ ਗਈ। ਮੁੱਖ ਅਧਿਆਪਕਾ ਅੰਜਨਾ ਰਾਣੀ ਨੇ ਦੱਸਿਆ ਕਿ ਇਹ ਤਿਉਹਾਰ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਹੈ। ਇਸ ਦਿਨ ਭੈਣਾਂ ਆਪਣੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਅਤੇ ਭਰਾ ਉਨ੍ਹਾਂ ਨੂੰ ਤੋਹਫੇ ਦਿੰਦੇ ਹਨ ਅਤੇ ਉਨ੍ਹਾਂ ਦੀ ਰੱਖਿਆ ਕਰਨ ਦਾ ਸੰਕਲਪ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਰੱਖੜੀ ਕੰਪੀਟੀਸ਼ਨ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।