
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਦ

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਮੋਗਾ ਸ਼ਹਿਰ ਦੀ ਪ੍ਰਮੁੱਖ ਸੰਸਥਾ ਦ ਲਰਨਿੰਗ ਫੀਲਡ–ਏ ਗਲੋਬਲ ਸਕੂਲ ਮੋਗਾ ਵਿਖੇ ਰੱਖੜੀ ਦੇ ਪਾਵਨ ਤਿਉਹਾਰ ਦੇ ਮੱਦੇਨਜ਼ਰ ਰਾਖੀ ਮੇਕਿੰਗ ਗਤੀਵਿਧੀ ਕਰਵਾਈ ਗਈ। ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ, ਰੰਗ-ਬਿਰੰਗੀਆਂ ਅਤੇ ਆਕਰਸ਼ਕ ਰਾਖੀਆਂ ਤਿਆਰ ਕੀਤੀਆਂ। ਗਤੀਵਿਧੀ ਦੌਰਾਨ ਸਕੂਲ ਕੈਂਪਸ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਵਿਦਿਆਰਥੀਆਂ ਨੂੰ ਆਪਣੀ ਕਲਪਨਾ ਨੂੰ ਰਚਨਾਤਮਕ ਰੂਪ ਦੇਣ ਦੇ ਨਾਲ-ਨਾਲ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਨੂੰ ਸਮਝਣ ਦਾ ਮੌਕਾ ਮਿਲਿਆ। ਵਿਦਿਆਰਥੀਆਂ ਨੇ ਆਪਣੀਆਂ ਬਣਾਈਆਂ ਰਾਖੀਆਂ ਰਾਹੀਂ ਪਿਆਰ, ਸਨੇਹ, ਦੇਖਭਾਲ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਦੀ ਭਾਵਨਾ ਨੂੰ ਖੂਬਸੂਰਤੀ ਨਾਲ ਪ੍ਰਗਟ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਰਚਨਾਤਮਕਤਾ ਅਤੇ ਉਤਸ਼ਾਹਪੂਰਵਕ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵੀ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਸੁੰਦਰ ਰਾਖੀਆਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੀਤੂ ਡਾਂਡੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਰਚਨਾਤਮਿਕ ਸੋਚ, ਆਤਮ-ਵਿਸ਼ਵਾਸ ਅਤੇ ਸਿੱਖਣ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਦੀਆਂ ਹਨ। ਡੀਨ ਅਕੈਡਮਿਕਸ ਰਵਿੰਦਰ ਕੌਰ ਅਤੇ ਹੈੱਡਮਿਸਟ੍ਰੈੱਸ ਸੋਨੀਆ ਸਚਦੇਵਾ ਨੇ ਵੀ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਅਤੇ ਰਚਨਾਤਮਕ ਯਤਨਾਂ ਦੀ ਸ਼ਲਾਘਾ ਕੀਤੀ।