ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਵਿਸ਼ਵਕਰਮਾ ਦਿਵਸ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ
Publish Date: Tue, 10 Nov 2026 03:54 PM (IST)
Updated Date: Wed, 11 Nov 2026 04:00 AM (IST)
ਸ੍ਰੀ ਗੁਰੂ ਗਰੰਥ ਸਾਹਿਬ ਦੇ ਭੋਗ ਉਪਰੰਤ ਸੱਜਿਆ ਦੀਵਾਨ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਸ੍ਰਿਸ਼ਟੀ ਤੇ ਕਲਾ ਦੇ ਨਿਰਮਾਤਾ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਨ ਵੱਖ ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਹਰਮੇਲ ਸਿੰਘ ਡਰੋਲੀ ਪ੍ਰਧਾਨਗੀ ਹੇਠ ਹੋਈ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵੱਲੋਂ ਮਨਾਇਆ ਗਿਆ। ਸ੍ਰੀ ਗੁਰੂ ਗਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਉਪਰੰਤ ਬੀਬੀਆਂ ਦਾ ਜੱਥਾ ਵਿਸ਼ਵਕਰਮਾ ਭਵਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਪਰਮਜੀਤ ਸਿੰਘ ਹਜੂਰੀ ਰਾਗੀ ਦੇ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਹਾਕਮ ਸਿੰਘ ਚੀਮਾ ਵੈਹਣੀਵਾਲ ਦੇ ਢਾਡੀ ਜੱਥੇ ਵੱਲੋਂ ਵਿਸ਼ਵਕਰਮਾ ਜੀ ਜੀਵਨ ਅਤੇ ਰਾਮਗੜ੍ਹੀਆ ਇਤਿਹਾਸ ਰਚਨਾਵਾਂ ਪੇਸ਼ ਕੀਤੀਆਂ ਗਈਆਂ। ਇਸ ਸਮਾਗਮ ਵਿਚ ਡਾ ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸੰਬੋਧਨ ਕਰਦਿਆਂ ਵਿਸਵਕਰਮਾ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਮੋਗਾ ਟਰਾਂਪੋਰਟ ਨਗਰ ਅਤੇ ਜੱਸਾ ਸਿੰਘ ਰਾਮਗੜ੍ਹੀਆ ਚੌਕ ਦਾ ਮਸਲਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਨੈਪਾਲ ਕੌਰ ਦੌਧਰੀਆ ਮੇਅਰ ਨਗਰ ਨਿਗਮ ਮੋਗਾ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਸ੍ਰੋਮਣੀ ਅਕਾਲੀ ਦਲ, ਮਾਲਵਿਕਾ ਸੂਦ ਸੱਚਰ ਹਲਕਾ ਇੰਚਾਰਜ ਕਾਂਗਰਸ, ਵਿਜੇ ਸਾਥੀ ਸਾਬਕਾ ਵਿਧਾਇਕ, ਐਡਵੋਕੇਟ ਪਰਮਪਾਲ ਸਿੰਘ ਤਖਤੂਪਰਾ, ਲਾਭ ਸਿੰਘ ਆਹਲੂਵਾਲੀਆ, ਗੁਰਸੇਵਕ ਸਿੰਘ ਚੀਮਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਵਿਨੋਦ ਬਾਂਸਲ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਪਰਮਜੀਤ ਸਿੰਘ ਖਾਲਸਾ ਨੇ ਵਧਾਈ ਦੇਣ ਉਪਰੰਤ ਵਿਸ਼ਵਕਰਮਾ ਦੇ ਇਤਿਹਾਸ ’ਤੇ ਚਾਨਣਾ ਪਾਉਦਿਆਂ ਕਿਹਾ ਕਿ ਅੱਜ ਹਰ ਖ਼ੇਤਰ ਵਿਚ ਜੋ ਤਰੱਕੀ ਵੇਖ ਰਹੇ ਹਾਂ ਇਹ ਸਭ ਵਿਸ਼ਵਕਰਮਾ ਦਾ ਅਸੀਰਵਾਦ ਹੈ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ, ਰਾਜਿੰਦਰ ਸਿੰਘ ਡੱਲਾ, ਨਿਧੱੜਕ ਸਿੰਘ ਬਰਾੜ ਸਾਬਕਾ ਸੂਚਨਾ ਕਮਿਸ਼ਨਰ, ਨਵਦੀਪ ਸਿੰਘ ਸੰਘਾ, ਬਲਜੀਤ ਸਿੰਘ ਚਾਨੀ ਸਾਬਕਾ ਮੇਅਰ, ਮੁਖਤਿਆਰ ਸਿੰਘ ਐੱਸਪੀ ਵੀ ਸ਼ਾਮਲ ਸਨ। ਕੁਲਵੰਤ ਸਿੰਘ ਰਾਮਗੜ੍ਹੀਆ ਮੈਂਬਰ ਰਾਮਗੜ੍ਹੀਆ ਬੋਰਡ ਪੰਜਾਬ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਅਜ਼ਾਦ ਚੇਅਰਮੈਨ ਰਾਮਗੜ੍ਹੀਆ ਸੰਗਠਨ ਦੇ ਸੰਗਤਾਂ ਦਾ ਸਵਾਗਤ ਕਰਦਿਆਂ ਕਿਰਤੀਆਂ ਨੂੰ ਦਰਪੇਸ ਮੁਸ਼ਕਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿਰਤੀਆਂ ਦੀਆਂ ਸਰਕਾਰੀ ਤੌਰ ’ਤੇ ਉਜ਼ਰਤਾਂ ਵਧਾਉਣ ਵਲ ਕਿਸੇ ਸਰਕਾਰ ਨੇ ਧਿਆਨ ਨਹੀ ਦਿੱਤਾ। ਰਾਮਗੜ੍ਹੀਆ ਵੈੱਲਫੇਅਰ ਕਮੇਟੀ ਵੱਲੋਂ ਸਾਰੇ ਪ੍ਰਮੁੱਖ ਵਿਅਕਤੀਆਂ ਦਾ ਸਨਮਾਨ ਕੀਤਾ। ਇਸ ਮੌਕੇ ਹਰਮੇਲ ਸਿੰਘ ਡਰੋਲੀ ਪ੍ਰਧਾਨ, ਸੋਹਣ ਸਿੰਘ ਸੱਗੂ ਸਰਪ੍ਰਸਤ, ਰਾਜਾ ਸਿੰਘ ਭਾਰਤਵਾਲੇ, ਮਾਸਟਰ ਇੰਦਰਜੀਤ ਸਿੰਘ ਅਤੇ ਚਮਕੌਰ ਸਿੰਘ ਝੰਡੇਆਣਾ ਸਾਬਕਾ ਪ੍ਰਧਾਨ ਤੇ ਹੋਰ ਮੈਂਬਰਾਂ ਨੇ ਸਮਾਗਮ ਲਈ ਸਰਗਰਮੀ ਨਾਲ ਕੰਮ ਕੀਤੇ। ਇਸ ਸਮਾਗਮ ਵਿਚ ਮਨਜੀਤ ਸਿੰਘ ਧੰਮੂ, ਵਿਕਰਮਜੀਤ ਸਿੰਘ ਘਾਤੀ, ਪ੍ਰੇਮ ਚੰਦ ਚੱਕੀਵਾਲੇ, ਜਗਦੀਸ ਛਾਬੜਾ, ਗਵਰਧਨ ਪੋਪਲੀ ਸਾਰੇ ਨਗਰ ਕੌਂਸਲਰ, ਜੋਗਿੰਦਰ ਸਿੰਘ ਲੋਹਾਮ, ਸੁਰਿੰਦਰ ਸਿੰਘ ਭੁਲਰ, ਕੁਲਦੀਪ ਸਿੰਘ ਕਲਸੀ, ਗੁਰਨਾਮ ਸਿੰਘ ਲਵਲੀ, ਮਹਿੰਦਰ ਸਿੰਘ ਕਲਸੀ, ਮਨਜੀਤ ਸਿੰਘ ਮਿੰਦੀ, ਸੁਰਿੰਦਰ ਗੋਗੀ ਦੌਧਰੀਆ, ਮੱਖਣ ਸਿੰਘ, ਪ੍ਰਿੰਸੀਪਲ ਦਰਸਨ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ ਤੇ ਹੋਰ ਪਤਵੰਤੇ ਸੰਗਤ ਵਿਚ ਸਾਮਲ ਸਨ। ਸਮਾਗਮ ਨੂੰ ਸਫਲ ਬਣਾਉਣ ਲਈ ਸਾਰੀਆਂ ਸਹਿਯੋਗੀ ਸੰਸਥਾਵਾਂ ਦੇ ਅਹੁਦੇਦਾਰਾਂ ਦਾ ਸੰਗਰਾਂਦ ਦੇ ਦਿਹਾੜੇ ਸਨਮਾਨ ਕੀਤਾ ਜਾਵੇਗਾ। ਅਖ਼ੀਰ ਵਿਚ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ।