- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਆਈਸੀਐੱਸਈ ਬੋਰਡ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਅੱਜ ‘ਰਾਮਲੀਲਾ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ’ਚ ਸਕੂਲ ਦੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ। ਰਾਮਲੀਲਾ ਦੇ ਤਹਿਤ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਤ ਸੁੰਦਰ ਲੀਲਾਵਾਂ ਨੂੰ ਪੇਸ਼ ਕੀਤਾ ਗਿਆ। ਇਸ ਦੌਰਾਨ ਸ੍ਰੀ ਰਾਮ ਜੀ ਦਾ ਬਚਪਨ, ਮਾਤਾਵਾਂ ਦਾ ਪਿਆਰ, ਸੀਤਾ ਸਵੰਬਰ, ਬਨਵਾਸ, ਸੀਤਾ ਹਰਨ, ਭਗਵਾਨ ਸ੍ਰੀ ਰਾਮ ਚੰਦਰ ਜੀ ਅਤੇ ਹਨੂੰਮਾਨ ਜੀ ਦਾ ਮਿਲਾਪ, ਰਾਮ-ਰਾਵਣ ਯੁੱਧ ਅਤੇ ਸ੍ਰੀ ਰਾਮ ਚੰਦਰ ਜੀ ਦੀ ਅਯੁੱਧਿਆ ਵਾਪਸੀ ਵਰਗੇ ਮਨਮੋਹਕ ਦ੍ਰਿਸ਼ ਪੇਸ਼ ਕੀਤੇ ਗਏ। ਰਾਮਲੀਲਾ ਕਰਵਾਉਣ ਦਾ ਮੁੱਖ ਉਦੇਸ਼ ਸਮਾਜ ਵਿਚ ਧਰਮ, ਨੈਤਿਕਤਾ ਅਤੇ ਉੱਚ ਆਦਰਸ਼ਾਂ ਦਾ ਪ੍ਰਚਾਰ ਕਰਨਾ ਹੈ। ਇਹ ਹਿੰਦੂ ਧਰਮ ਦੇ ਪਵਿੱਤਰ ਗ੍ਰੰਥ ਰਾਮਾਇਣ ਉੱਤੇ ਆਧਾਰਿਤ ਇਕ ਰਵਾਇਤੀ ਨਾਟਕ ਹੈ, ਜਿਸ ਵਿਚ ਮੁੱਖ ਤੌਰ ’ਤੇ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ਾਂ ਅਤੇ ਜਿੱਤ ਦੀ ਕਹਾਣੀ ਨੂੰ ਦਰਸਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਰਾਮਲੀਲਾ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਰਾਮਲੀਲਾ ਬੱਚਿਆਂ ਲਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਸਕੂਲ ਦੇ ਸੀਐੱਮ ਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।