ਦਰਜਾ ਚਾਰ ਮੁਲਾਜ਼ਮਾਂ, ਸਫਾਈ ਸੇਵਕ ਅ ਚੌਂਕੀਦਾਰ ਪੱਕੇ ਕਰਨ ਦੀ ਮੰਗ
ਦਰਜਾ ਚਾਰ, ਸਫਾਈ ਸੇਵਕ ਚੌਂਕੀਦਾਰ
Publish Date: Tue, 06 Jan 2026 04:19 PM (IST)
Updated Date: Wed, 07 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਦਰਜਾ ਚਾਰ, ਸਫਾਈ ਸੇਵਕ ਚੌਂਕੀਦਾਰ, ਮਿਡ ਡੇ ਮੀਲ ਕੁੱਕ ਯੂਨੀਅਨ ਦੀ ਇਕ ਸਾਂਝੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਸੂਬਾ ਸਕੱਤਰ ਕਮਲਜੀਤ ਕੌਰ ਮਧੋਕੇ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ, ਪੱਲੇਦਾਰਾਂ ਦੇ ਸੂਬਾ ਆਗੂ ਕੇਵਲ ਸਿੰਘ ਸਾਬਕਾ ਮੈਂਬਰ ਪਾਰਲੀਮੈਂਟ, ਐੱਲਪੀਜੀ ਗੈਸ ਸਪਲਾਈ ਵਰਕਰਜ ਯੂਨੀਅਨ ਦੇ ਪ੍ਰਧਾਨ ਰਾਮ ਬਚਨ ਰਾਓ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ, ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਮੇ ਵਾਲਾ ਅਤੇ ਜਨਰਲ ਸਕੱਤਰ ਮੇਜਰ ਸਿੰਘ ਲੰਡੇਕੇ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਸਫਾਈ ਸੇਵਕ, ਚੌਂਕੀਦਾਰ ਅਤੇ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ ਅਤੇ ਸੀਨੀਅਰ ਆਗੂਆਂ ਨੇ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਕੌਰ ਨੇ ਵਿਸਤਾਰ ਨਾਲ ਦੱਸਿਆ ਕਿ ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸੁਪਰੀਮ ਕੋਰਟ ਅਤੇ ਹਾਈਕੋਰਟ ਵੱਲੋਂ ਗਾਈਡਲਾਈਨਾਂ ਦੇ ਮੁਤਾਬਕ ਮੌਜੂਦਾ ਪੰਜਾਬ ਸਰਕਾਰ ਨੂੰ 4.3.1999 ਦੀ ਪਾਲਸੀ ਬਣਾਉਣ ਲਈ ਪੂਰਾ ਜੋਰ ਦੇ ਕੇ ਕਾਨੂੰਨੀ ਕਾਰਵਾਈ ਦੇ ਮੁਤਾਬਕ ਉਨ੍ਹਾਂ ਪਾਰਟ ਟਾਈਮ ਕਰਮਚਾਰੀਆਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਪੂਰਾ ਜ਼ੋਰ ਦੇ ਕੇ ਹਦਾਇਤਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਜਿੰਨੇ ਵੀ ਕਰਮਚਾਰੀ ਪੰਜਾਬ ਵਿਚ ਸਫ਼ਾਈ ਸੇਵਕ ਅਤੇ ਚੌਕੀਦਾਰ ਰੱਖੇ ਗਏ ਹਨ ਉਨਾਂ ਕਰਮਚਾਰੀਆਂ ਨੂੰ ਉਨ੍ਹਾਂ ਸਕੂਲਾਂ ਵਿਚ ਹੀ ਖਾਲੀ ਪੋਸਟਾਂ ਤੇ ਨਿਯੁਕਤ ਕੀਤਾ ਜਾਵੇ। ਇਸ ਮੌਕੇ ਵਿਜੇ ਧੀਰ ਐਡਵੋਕੇਟ ਨੇ ਦੱਸਿਆ ਕਿ ਕਾਨੂੰਨੀ ਹਦਾਇਤਾਂ ਦੇ ਅਨੁਸਾਰ ਉਨ੍ਹਾਂ ਕਰਮਚਾਰੀਆਂ ਦੇ ਦਸਤਾਵੇਜ ਕਰਮਚਾਰੀਆਂ ਨੂੰ ਪੱਕੇ ਕਰਵਾਉਣ ਲਈ ਤਿਆਰ ਕੀਤੇ ਜਾਣਗੇ, ਜਿਸ ਤਰ੍ਹਾਂ ਪਾਰਟ ਟਾਈਮ ਕਰਮਚਾਰੀਆਂ ਨੂੰ ਪੂਰੇ ਪੰਜਾਬ ਵਿਚ ਪੱਕਾ ਕਰਵਾਇਆ ਉਸੇ ਤਰ੍ਹਾਂ ਹੀ ਪੱਕਾ ਕਰਵਾਇਆ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ, ਸਰਬਜੀਤ ਸਿੰਘ, ਤਰਸੇਮ ਸਿੰਘ, ਸੁਰੇਸ਼ ਕੁਮਾਰ, ਕਰਮਜੀਤ ਸਿੰਘ, ਕਮਲਜੀਤ ਕੌਰ, ਸੰਦੀਪ ਕੌਰ, ਸੁਖਦੇਵ ਸਿੰਘ, ਜਗਸੀਰ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਸੋਨੀਆ, ਵਰਿੰਦਰ ਕੁਮਾਰ, ਅਵਜਿੰਦਰ ਸਿੰਘ, ਮਨਪ੍ਰੀਤ ਕੌਰ, ਜਸਵੰਤ ਸਿੰਘ ਜੱਸਾ, ਰਿੰਪੀ, ਗੁਰ ਬੁੱਧ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ, ਤਰਸੇਮ ਸਿੰਘ, ਮਦਨ ਲਾਲ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।