ਰਵਿੰਦਰਪਾਲ ਸਿੰਘ ਰਵੀ ਗਿੱਲ ਨੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ 'ਤੇ ਕੀਤਾ ਪਰਮਾਤਮਾ ਦਾ ਸ਼ੁਕਰਾਨਾ
ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਨਵ-ਨਿਯੁਕਤ
Publish Date: Mon, 01 Jun 2026 04:09 PM (IST)
Updated Date: Tue, 02 Jun 2026 04:01 AM (IST)

ਪਾਰਟੀ ਲਈ ਲੰਬੇ ਸਮੇਂ ਦੀਆਂ ਸੇਵਾਵਾਂ ਦਾ ਹਾਈਕਮਾਂਡ ਨੇ ਪਾਇਆ ਮੁੱਲ : ਲਾਡੀ ਢੋਸ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜ਼ਿਲ੍ਹਾ ਪ੍ਰੀਸ਼ਦ ਮੋਗਾ ਦੇ ਨਵ-ਨਿਯੁਕਤ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਵੱਲੋਂ ਆਪਣੇ ਚੇਅਰਮੈਨ ਬਣਨ ਦੀ ਖੁਸ਼ੀ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਇਸ ਮਾਣ-ਸਨਮਾਨ ਲਈ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਅਤੇ ਧੰਨਵਾਦ ਸਮਾਗਮ ਵਿਚ ਮੋਗਾ ਜ਼ਿਲ੍ਹੇ ਸਮੇਤ ਵੱਖ-ਵੱਖ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸ਼ਿਰਕਤ ਕਰਦਿਆਂ ਰਵੀ ਗਿੱਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਰਵਿੰਦਰਪਾਲ ਸਿੰਘ ਰਵੀ ਗਿੱਲ ਇਕ ਸਾਊ ਸੁਭਾਅ, ਮਿਹਨਤੀ ਅਤੇ ਪਾਰਟੀ ਪ੍ਰਤੀ ਸਮਰਪਿਤ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਸਾਲ 2012 ਤੋਂ ਲਗਾਤਾਰ ਪਾਰਟੀ ਦੀ ਮਜ਼ਬੂਤੀ ਲਈ ਨਿਸ਼ਕਾਮ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਲਾਡੀ ਢੋਸ ਨੇ ਵਿਸ਼ਵਾਸ ਪ੍ਰਗਟਾਇਆ ਕਿ ਰਵੀ ਗਿੱਲ ਸਾਰੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਨਾਲ ਲੈ ਕੇ ਮੋਗਾ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਤੇ ਲੈ ਜਾਣਗੇ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਲਿਆ ਕੇ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਵੀ ਗਿੱਲ ਵਰਗੇ ਸਮਰਪਿਤ ਕਾਰਕੁਨਾਂ ਦੀ ਬਦੌਲਤ ਹੀ ਅੱਜ ਪਾਰਟੀ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਕਾਮਯਾਬ ਹੋਈ ਹੈ। ਉਨ੍ਹਾਂ ਆਸ ਜਤਾਈ ਕਿ ਰਵੀ ਗਿੱਲ ਭਵਿੱਖ ਵਿਚ ਵੀ ਪਾਰਟੀ ਅਤੇ ਲੋਕਾਂ ਦੀ ਸੇਵਾ ਲਈ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ। ਪਿੰਡ ਬੁੱਘੀਪੁਰਾ ਦੇ ਸਰਪੰਚ ਮਨਜੀਤ ਸਿੰਘ ਨੇ ਚਾਰਾਂ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਉੱਚ ਅਹੁਦਿਆਂ ਤੇ ਬਿਰਾਜਮਾਨ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਰਵੀ ਗਿੱਲ ਆਪਣੀ ਟੀਮ ਨਾਲ ਮਿਲ ਕੇ ਮੋਗਾ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਆਪਣੇ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਗਿੱਲ ਨੇ ਸਮਾਗਮ ਵਿਚ ਪਹੁੰਚੇ ਵਿਧਾਇਕਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਮੋਗਾ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।ਸਮਾਗਮ ਅਖੀਰ ਵਿੱਚ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਪਿੰਡ ਵਾਸੀਆਂ ਵੱਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਇਸ ਸਮਾਗਮ ਵਿਚ ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ, ਚੇਅਰਮੈਨ ਪਰਮਿੰਦਰ ਗੋਲਡੀ, ਚੇਅਰਮੈਨ ਰਮਨ ਮਿੱਤਲ, ਚੇਅਰਮੈਨ ਮਨਦੀਪ ਮਾਨ, ਚੇਅਰਮੈਨ ਗੁਰਤਾਰ ਕਮਾਲਕੇ, ਚੇਅਰਮੈਨ ਅਮਰਦੀਪ ਬਲਾਕ ਸਮਿਤੀ, ਚੇਅਰਮੈਨ ਸੁਖਦੇਵ ਸਿੰਘ ਬਲਾਕ ਸਮਿਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੱਬਲੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਪਾਲ ਕੇ., ਗੁਰਲਾਭ ਸਿੰਘ ਮਸਤੇਵਾਲਾ, ਸੱਤੀ ਜਲਾਲਾਬਾਦ, ਡਾ. ਗੁਰਮੀਤ ਸਿੰਘ, ਦਵਿੰਦਰ ਸਰਪੰਚ, ਮਨਜੀਤ ਸਰਪੰਚ, ਪਰਮਿੰਦਰ ਸਰਪੰਚ, ਕੋਕੀ ਸਰਪੰਚ, ਕਮਲ ਮਹਿਰੋਂ, ਜਗਦੀਪ ਬਰਾੜ, ਰਣਜੀਤ ਬਲਾਕ ਸਮਿਤੀ ਮੈਂਬਰ, ਹਰਿੰਦਰ ਸਰਪੰਚ ਭਿੰਡਰ ਕਲਾਂ, ਮਨਦੀਪ ਕੋਕਰੀ ਬੁੱਟਰਾਂ ਅਤੇ ਜਸਪਿੰਦਰ ਤਲਵੰਡੀ ਮੱਲੀਆਂ ਸਮੇਤ ਹੋਰ ਆਗੂਆਂ ਦੀ ਹਾਜ਼ਰੀ ਵਿਚ ਪ੍ਰੋਗਰਾਮ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ ਸਾਰੇ ਪ੍ਰੋਗਰਾਮ ਦੀ ਸਟੇਜ ਦਾ ਸੰਚਾਲਨ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕੀਤਾ।