ਰਵਿੰਦਰ ਰਾਜੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ
Publish Date: Mon, 05 Jan 2026 04:06 PM (IST)
Updated Date: Tue, 06 Jan 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਿੰਦਰ ਸਿੰਘ ਰਾਜੂ ਲੰਡੇਕੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ ਮਧੇਕੇ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸਾਮਲ ਕਰਦਿਆਂ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਪੰਜਾਬ ਵਿਚ ਭਗਵੰਤ ਮਾਨ ਸਰਕਾਰ ਦੀਆਂ ਵਿਕਾਸ-ਮੁਖੀ ਨੀਤੀਆਂ ਤੋਂ ਖੁਸ਼ ਹੈ ਅਤੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਰਵਿੰਦਰ ਸਿੰਘ ਰਾਜੂ ਲੰਡੇਕੇ ਨੂੰ ਵਾਰਡ ਨੰਬਰ 2 ਦਾ ਵਾਰਡ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਰਵਿੰਦਰ ਸਿੰਘ ਰਾਜੂ ਲੰਡੇਕੇ ਆਪਣੀਆਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ, ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਰਵਿੰਦਰ ਸਿੰਘ ਰਾਜੂ ਲੰਡੇਕੇ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਨੂੰ ਕਦੇ ਨਹੀਂ ਭੁੱਲਣਗੇ ਅਤੇ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਅਤੇ ਸੰਨੀ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਮੌਜੂਦ ਸਨ।