‘ਆਪ’ ਦੀ ਪਹਿਲੀ ਸੂਚੀ ’ਚ ਮੋਗਾ ਦੇ ਚਾਰੇ ਮੌਜੂਦਾ ਵਿਧਾਇਕਾਂ ’ਤੇ ਮੁੜ ਭਰੋਸਾ, ਪਾਰਟੀ ਨੇ ਮੁੜ ਬਣਾਇਆ ਉਮੀਦਵਾਰ
ਚਾਰੇ ਵਿਧਾਇਕਾਂ ਨੂੰ ਮੁੜ ਮੈਦਾਨ ’ਚ ਉਤਾਰਨ ਦੇ ਫ਼ੈਸਲੇ ਨੂੰ ਪਾਰਟੀ ਵੱਲੋਂ ਆਪਣੇ ਮੌਜੂਦਾ ਵਿਧਾਇਕਾਂ ਦੀ ਕਾਰਗੁਜ਼ਾਰੀ ਅਤੇ ਹਲਕਿਆਂ ’ਚ ਉਨ੍ਹਾਂ ਦੀ ਸਿਆਸੀ ਪਕੜ ’ਤੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਫ਼ੈਸਲੇ ਨਾਲ ਜ਼ਿਲ੍ਹਾ ਮੋਗਾ ਵਿਚ ਆਮ ਆਦਮੀ ਪਾਰਟੀ ਨੇ ਆਪਣੇ ਮੌਜੂਦਾ ਨੁਮਾਇੰਦਿਆਂ ਦੇ ਹੱਕ ਵਿੱਚ ਸਿਆਸੀ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।
Publish Date: Sat, 31 Oct 2026 12:26 PM (IST)
Updated Date: Sat, 31 Oct 2026 12:31 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਆਮ ਆਦਮੀ ਪਾਰਟੀ (ਆਪ) ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਮੋਗਾ ਜ਼ਿਲ੍ਹੇ ਦੇ ਚਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਉਮੀਦਵਾਰ ਬਣਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਾਰਟੀ ਵੱਲੋਂ ਇਨ੍ਹਾਂ ਵਿਧਾਇਕਾਂ ’ਤੇ ਦੁਬਾਰਾ ਭਰੋਸਾ ਜਤਾਉਣ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਪਹਿਲੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਧਰਮਕੋਟ ਤੋਂ ਦਵਿੰਦਰਜੀਤ ਸਿੰਘ ਲਾਡੀ ਢੋਸ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਮੁੜ ਉਮੀਦਵਾਰ ਬਣਾਇਆ ਗਿਆ ਹੈ।
ਚਾਰੇ ਵਿਧਾਇਕਾਂ ਨੂੰ ਮੁੜ ਮੈਦਾਨ ’ਚ ਉਤਾਰਨ ਦੇ ਫ਼ੈਸਲੇ ਨੂੰ ਪਾਰਟੀ ਵੱਲੋਂ ਆਪਣੇ ਮੌਜੂਦਾ ਵਿਧਾਇਕਾਂ ਦੀ ਕਾਰਗੁਜ਼ਾਰੀ ਅਤੇ ਹਲਕਿਆਂ ’ਚ ਉਨ੍ਹਾਂ ਦੀ ਸਿਆਸੀ ਪਕੜ ’ਤੇ ਭਰੋਸੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਫ਼ੈਸਲੇ ਨਾਲ ਜ਼ਿਲ੍ਹਾ ਮੋਗਾ ਵਿਚ ਆਮ ਆਦਮੀ ਪਾਰਟੀ ਨੇ ਆਪਣੇ ਮੌਜੂਦਾ ਨੁਮਾਇੰਦਿਆਂ ਦੇ ਹੱਕ ਵਿੱਚ ਸਿਆਸੀ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।
ਹੁਣ ਇਨ੍ਹਾਂ ਚਾਰਾਂ ਹਲਕਿਆਂ ਵਿੱਚ ਪਾਰਟੀ ਦੇ ਉਮੀਦਵਾਰਾਂ ਸਾਹਮਣੇ ਆਪਣੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਆਧਾਰ ’ਤੇ ਮੁੜ ਲੋਕਾਂ ਦਾ ਸਮਰਥਨ ਹਾਸਲ ਕਰਨ ਦੀ ਚੁਣੌਤੀ ਹੋਵੇਗੀ। ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਨਾਲ ਜ਼ਿਲ੍ਹੇ ਦੀ ਸਿਆਸਤ ਵਿੱਚ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।