ਸਰਬਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਕੀਤਾ ਪਾਠ
ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵੱਲੋਂ
Publish Date: Wed, 11 Mar 2026 04:12 PM (IST)
Updated Date: Thu, 12 Mar 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵੱਲੋਂ ਸਰਬਤ ਦੇ ਭਲੇ ਲਈ ਗਰੀਨ ਫ਼ੀਲਡ ਕਲੋਨੀ ਵਿਖ਼ੇ ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਦੇ ਗ੍ਰਹਿ ਵਿਖੇ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੁਕਮਨਾਮੇ ਅਤੇ ਪੰਜ ਬਾਣੀਆਂ ਦੇ ਪਾਠ ਤੋਂ ਇਲਾਵਾ ਸੁਸਾਇਟੀ ਵੱਲੋਂ ਹਜ਼ੂਰੀ ਰਾਗੀ ਭਾਈ ਬਾਜ ਸਿੰਘ ਦੇ ਕੀਰਤਨੀ ਜੱਥੇ ਨੇ ਮਨੋਹਰ ਕੀਰਤਨ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਜਾਦ ਨੇ ਸੁਸਾਇਟੀ ਦੀਆਂ ਗਤੀਵਧੀਆਂ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ ਜੋਗਿੰਦਰ ਸਿੰਘ ਲੋਹਾਮ ਜਰਨਲ ਸਕੱਤਰ ਨੈਸ਼ਨਲ ਐਵਾਰਡੀ ਨੇ ਪਰਿਵਾਰ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪਵਨਜੀਤ ਸਿੰਘ, ਗੁਰਚਰਨ ਸਿੰਘ ਸੁਪਰਡੈਂਟ, ਵਰਿੰਦਰ ਸਿੰਘ, ਜਗਰਾਜ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ, ਮਨਜੀਤ ਕੌਰ, ਦਲੀਪ ਸਿੰਘ, ਕਾਰਜ ਸਿੰਘ ਵਿਦਿਆਰਥੀ, ਸਤਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਨਿਸ਼ਾਨ ਸਿੰਘ ਸੰਧੂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਸ ਸਮਾਗਮ ਵਿਚ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ।