- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇਐੱਸ ਸੀਨੀ ਅਰ ਸੈਕੰਡਰੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸ਼ਰਧਾ ਅਤੇ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਿਹਾ। ਇਸ ਪਵਿੱਤਰ ਦਿਹਾੜੇ ਦੀ ਮਹੱਤਤਾ ਨੂੰ ਧਿਆਨ ’ਚ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਨਾਲ-ਨਾਲ ਰਸਭਿੰਨਾ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਕੀਰਤਨ ਦੌਰਾਨ ਸੰਗਤ ਨੇ ਗੁਰਬਾਣੀ ਦਾ ਆਨੰਦ ਮਾਣਦਿਆਂ ਗੁਰੂ ਚਰਨਾਂ ਵਿਚ ਆਪਣੀ ਸ਼ਰਧਾ ਅਤੇ ਭਾਵਨਾ ਪ੍ਰਗਟ ਕੀਤੀ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ। ਸਮੂਹ ਸਕੂਲ ਪਰਿਵਾਰ ਵੱਲੋਂ ਸਕੂਲ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੇ ਉੱਜਵਲ ਭਵਿੱਖ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਪਵਿੱਤਰ ਸਮਾਗਮ ਦੇ ਸੁਚੱਜੇ ਆਯੋਜਨ ਲਈ ਧਾਰਮਿਕ ਕਮੇਟੀ ਦੇ ਮੈਂਬਰ ਸ਼੍ਰੀਮਤੀ ਗੁਰਪ੍ਰੀਤ ਕੌਰ, ਸ਼੍ਰੀਮਤੀ ਹਰਵਿੰਦਰ ਕੌਰ ਨੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿਚ ਸਕੂਲ ਦੇ ਮੁੱਖ ਅਧਿਆਪਕਾ ਅਤੇ ਸਮੂਹ ਸਕੂਲ ਪਰਿਵਾਰ ਨੇ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਸਕੂਲ ਦੀ ਨਿਰੰਤਰ ਤਰੱਕੀ ਲਈ ਅਰਦਾਸ ਕੀਤੀ।