ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਰੈੱਡ ਡੇਅ ਮਨਾਇਆ
ਇਲਾਕੇ ਦੀ ਨਾਮਵਰਰੈੱਡ ਡੇਅ ਮਨਾਉਣ ਸਮੇਂ ਸਕੂਲ ਦੇ ਵਿਦਿਆਰਥੀ।
Publish Date: Sun, 08 Feb 2026 04:18 PM (IST)
Updated Date: Mon, 09 Feb 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਕਲਾਸ ਨਰਸਰੀ ਤੋਂ ਲੈ ਕੇ ਯੂਕੇਜੀ ਕਲਾਸ ਤੱਕ ਦੇ ਵਿਦਿਆਰਥੀਆਂ ਦਾ ਰੈੱਡ ਡੇ ਮਨਾਇਆ ਗਿਆ। ਜਿਸ ਵਿਚ ਸਾਰੇ ਹੀ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਾਲ ਰੰਗ ਦੇ ਕੱਪੜਿਆਂ ਦੇ ਵਿਚ ਆਏ ਸਾਰੇ ਹੀ ਨੰਨ੍ਹੇ ਮੁੰਨ੍ਹੇ ਵਿਦਿਆਰਥੀ ਬਹੁਤ ਹੀ ਸੋਹਣੇ ਲੱਗ ਰਹੇ ਸਨ।ਵਿਦਿਆਰਥੀਆਂ ਨੇ ਆਪਣੇ ਨਾਲ ਲਿਆਂਦੇ ਹੋਏ ਖਿਡਾਉਣਿਆਂ, ਗਿਲਾਸ, ਪਲੇਟਾਂ ਬਾਰੇ ਬਹੁਤ ਹੀ ਸੋਹਣੇ ਤਰੀਕੇ ਨਾਲ ਬਿਆਨ ਕੀਤਾ। ਅਧਿਆਪਕਾਂ ਦੁਆਰਾ ਵੀ ਵਿਦਿਆਰਥੀਆਂ ਦੇ ਨਾਲ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ। ਜਿਸ ਵਿਚ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਸ਼ਰਮਾ, ਪ੍ਰਿੰਸੀਪਲ ਮਿਸਿਜ਼ ਕੁੰਜੂਮੋਲ ਜੋਅ ਅਤੇ ਵਾਇਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਕਰਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਾਡੇ ਜੀਵਨ ਵਿਚ ਵੱਖ ਵੱਖ ਰੰਗਾਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਦਾ ਆਤਮ ਬਲ ਵਧਾਉਣਾ ਹੈ।