- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਸਿੱਖਿਆ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਣ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਦੇ ਕਿੰਡਰਗਾਰਟਨ ਵਿੰਗ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਰੌਚਕ ਅਤੇ ਸਾਰਥਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈ ਕੇ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਸੱਚ ਅਤੇ ਆਜ਼ਾਦੀ ਲਈ ਗਾਂਧੀ ਦੇ ਸੰਘਰਸ਼ ਦੇ ਪ੍ਰਤੀਕ ਪ੍ਰਸਿੱਧ ਦਾਂਡੀ ਮਾਰਚ ਦਾ ਮੰਚਨ ਕਰਕੇ ਇਤਿਹਾਸ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਇਸ ਸਮਾਰੋਹ ਨੇ ਨਾ ਸਿਰਫ਼ ਬੱਚਿਆਂ ਨੂੰ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੇ ਮੁੱਲਾਂ ਬਾਰੇ ਜਾਣਨ ਵਿਚ ਮਦਦ ਕੀਤੀ, ਸਗੋਂ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਇਮਾਨਦਾਰੀ, ਸਾਦਗੀ ਅਤੇ ਅਹਿੰਸਾ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਬੱਚਿਆਂ ਨੂੰ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਾਂਧੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।