ਰੋਡ ਸੇਫਟੀ ਤਹਿਤ ਸਕੂਲੀ ਵੈਨਾਂ ’ਤੇ ਰਿਫਲੈਕਟਰ ਲਾਏ
ਐੱਸਆਈ ਕੇਵਲ ਸਿੰਘ ਆਪਣੀ ਟੀਮ ਨਾਲ ਸਕੂਲੀ ਬੱਸਾਂ ’ਤੇ ਰਿਫ਼ਲੈਕਟਰ ਲਗਾਉਂਦੇ ਹੋਏ।
Publish Date: Thu, 22 Jan 2026 04:22 PM (IST)
Updated Date: Fri, 23 Jan 2026 04:01 AM (IST)

ਪਵਨ ਗਰਗ ਪੰਜਾਬੀ ਜਾਗਰਣ, ਬਾਘਾ ਪੁਰਾਣਾ: ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ, ਡਰਾਇਵਰਾਂ ਅਤੇ ਕੰਡਕਟਰਾਂ ਨੂੰ ਰਾਸ਼ਟਰੀ ਰੋਡ ਸੇਫ਼ਟੀ ਮਹੀਨੇ ਦੇ ਤਹਿਤ ਟਰੈਫਿਕ ਚਿੰਨਾਂ ਸਬੰਧੀ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ। ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ, ਟਰੈਫਿਕ ਚਿੰਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਈਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਣ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ , 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ। ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲੀ ਵੈਨਾਂ ਪਰ ਰਿਫਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਸੇਫ਼ ਪੰਜਾਬ ਐਪ ’ਤੇ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਗੁਰਦੇਵ ਸਿੰਘ, ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਕੁਮਾਰ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਟਰਾਂਸਪੋਰਟ ਇੰਚਾਰਜ ਬਲਦੇਵ ਸਿੰਘ ਅਤੇ ਬੇਅੰਤ ਸਿੰਘ ਭੇਖਾ ਆਦਿ ਹਾਜ਼ਰ ਸਨ।