ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਕੈਂਪ ਲਾਇਆ
ਮੁੱਖ ਮੰਤਰੀ ਭਗਵੰਤ ਸਿੰ
Publish Date: Sat, 31 Jan 2026 04:27 PM (IST)
Updated Date: Sun, 01 Feb 2026 04:04 AM (IST)

ਸਕੀਮ ਦਾ ਲਾਭ ਲੈਣ ਲਈ ਵੋਟਰ ਤੇ ਅਧਾਰ ਕਾਰਡ ਜ਼ਰੂਰੀ : ਡਾ. ਅਰੋੜਾ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਬੀਮਾ ਪ੍ਰਦਾਨ ਕਰਨ ਲਈ ਇਕ ਇਤਿਹਾਸਕ ਯੋਜਨਾ ਸ਼ੁਰੂ ਕੀਤੀ ਹੈ। ਇਸ ਮਹੱਤਵਪੂਰਨ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿਚ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿਚ ਲੋਕਾਂ ਨੇ ਬਹੁਤ ਉਤਸ਼ਾਹ ਦਿਖਾਇਆ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਝੰਡੇਆਣਾ ਗਰਬੀ ਅਤੇ ਕੋਰੇਵਾਲਾ ਕਲਾਂ ਵਿਚ ਕੈਂਪਾਂ ਦਾ ਉਦਘਾਟਨ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦਿਆਂ ਇਹ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸੂਬੇ ਭਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਜ਼ੋਰਾਂ ਤੇ ਹੈ। ਉਨ੍ਹਾਂ ਵਸਨੀਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜਿਸ ਨਾਲ ਸੂਬੇ ਦੇ ਵਸਨੀਕਾਂ ਨੂੰ ਸਿਹਤ ਸੁਰੱਖਿਆ ਦੇ ਮਹੱਤਵਪੂਰਨ ਲਾਭ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਕੋਈ ਆਮਦਨੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੂਰੇ ਪਰਿਵਾਰ ਲਈ ਪੰਜਾਬ ਆਧਾਰ ਅਤੇ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹਸਪਤਾਲ ਵਿਚ ਭਰਤੀ ਦੌਰਾਨ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜ਼ਰੀਆਂ ਦੀ ਪੂਰੀ ਲਾਗਤ ਨੂੰ ਕਵਰ ਕਰਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਭਰਤੀ ਹੋਣ ਤੇ ਸਕੀਮ ਕਾਰਡ ਨੂੰ ਕਿਰਿਆਸ਼ੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ ਅਤੇ ਸਰਕਾਰੀ ਕਰਮਚਾਰੀ ਸਾਰੇ ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਉਪਲਬਧ ਹੋਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਲੋਕਪੱਖੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।