212 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ : ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰਾਂ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਹੇਠ ਪੰਜ ਰੋਜ਼ਾ ਧਾਰਮਿਕ ਦੀਵਾਨ ਸਜਾਏ ਗਏ। ਇੰਨਾਂ ਮਹਾਨ ਧਾਰਮਿਕ ਸਮਾਗਮਾਂ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤਾਂ ਮਹਾਂਪੁਰਖਾਂ ਤੇ ਕਥਾ ਵਾਚਕਾ ਨੇ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਉੱਦਮ ਅਤੇ ਅੰਮ੍ਰਿਤ ਸੰਚਾਰ ਕਰਵਾ ਕੇ ਪ੍ਰਾਣੀਆਂ ਨੂੰ ਗੁਰੂ ਵਾਲੇ ਬਣਾਉਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਜਗ੍ਹਾ ਸਾਰਾ ਦਿਨ ਭਗਤੀ ਅਤੇ ਪਾਠ ਹੁੰਦਾ ਹੈ, ਉਸ ਸਥਾਨ ’ਤੇ ਆ ਕੇ ਸਭ ਦੁੱਖ ਦੂਰ ਹੋ ਜਾਂਦੇ ਹਨ। ਸਮਾਗਮ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਨਾਨਕਸਰ ਤੋਂ ਇਲਾਵਾ ਹੋਰਨਾਂ ਸਥਾਨਾਂ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਕਥਾ ਕੀਰਤਨ ਰਾਹੀਂ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਕੋਹਾਂ ਦੂਰ ਰਹਿਣ, ਸਾਰੇ ਧਰਮਾਂ ਦਾ ਸਤਿਕਾਰ ਕਰਨ, ਗੁਰੂਆਂ ਦੇ ਦਿਹਾੜੇ ਮਨਾਉਣ ਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦੀ ਅਪੀਲ ਕਰਦਿਆਂ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਕੀਤੇ ਜਾ ਰਹੇ ਉਪਰਾਲੇ ਸਬੰਧੀ ਵਿਸਤਾਰ ਸਹਿਤ ਚਾਨਣਾ ਪਾਇਆ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ ਨੇ ਜਿੱਥੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਹੀ ਠਾਠ ਦੇ ਹਜ਼ੂਰੀ ਰਾਗੀ ਸੱਤਪਾਲ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਸੁਰਜੀਤ ਸਿੰਘ ਦੇ ਕੀਰਤਨੀ ਜਥੇ ਤੋਂ ਇਲਾਵਾ ਹੋਰਨਾਂ ਕੀਰਤਨੀ ਰਾਗੀ, ਢਾਡੀ ਜਥਿਆ ਨੇ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਸਬੰਧ ’ਚ ਰੱਖੇ ਗਏ 212 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਪ੍ਰਵਚਣ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਤੋਂ ਸੇਧ ਲੈਣ ਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਟੇਜ ਦੀ ਭੂਮਿਕਾ ਭਾਈ ਸੱਤਪਾਲ ਸਿੰਘ ਨੇ ਬਾਖੂਬੀ ਨਿਭਾਉਦਿਆਂ ਪਹੁੰਚੀਆਂ ਮੁੱਖ ਸ਼ਖ਼ਸ਼ੀਅਤਾਂ ਅਤੇ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਤੇ ਬਾਬਾ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖਸ਼ੀਅਤਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਗੁਰਸੇਵਕ ਸਿੰਘ ਉੱਭੀ, ਜਗਜੀਤ ਸਿੰਘ ਜੱਜੀ ਦਿੱਲੀ, ਅਮਨਦੀਪ ਸਿੰਘ ਦੀਪ, ਕੈਨੇਡਾ ਤੋਂ ਕੁਲਦੀਪ ਸਿੰਘ ਵਿਰਦੀ, ਗੁਰਮੁੱਖ ਸਿੰਘ ਸੱਗੂ, ਚਰਨ ਸਿੰਘ, ਦਲਜੀਤ ਸਿੰਘ ਮੋਹੀ, ਦਵਿੰਦਰਪਾਲ ਸਿੰਘ ਲਾਲੀ, ਹਰਦੇਵ ਸਿੰਘ ਵਿੰਨੀਪੈੱਗ, ਸੋਹਨ ਸਿੰਘ ਮਾਣਕੀ, ਹਰਦੇਵ ਸਿੰਘ ਮਾਣਕੀ, ਭਗਵਾਨ ਸਿੰਘ ਭੋਲਾ, ਅਵਤਾਰ ਸਿੰਘ ਇੰਗਲੈਂਡ, ਭਾਈ ਗੁਰਚਰਨ ਸਿੰਘ ਅੰਮ੍ਰਿਤਸਰ। ਭਾਈ ਗੁਰਦੀਪ ਸਿੰਘ ਰੋਡੇ, ਭਾਈ ਗੁਰਮੀਤ ਸਿੰਘ ਮੋਹੀ, ਭਾਈ ਹਰਦੀਪ ਸਿੰਘ ਚੋਹਾਣਾ, ਭਾਈ ਦਰਸ਼ਨ ਸਿੰਘ ਮਾਹਲਾ, ਭਾਈ ਲਖਵੀਰ ਸਿੰਘ ਰਾਜੋਆਣਾ, ਭਾਈ ਜਗਨ ਸਿੰਘ ਢੈਪਈ, ਭਾਈ ਹਰਪਾਲ ਸਿੰਘ ਸਰਦੂਲਗੜ੍ਹ, ਭਾਈ ਗੁਰਮੇਲ ਸਿੰਘ ਰਾਈਆ ਸੇਲਬਰਾ, ਭਾਈ ਸੱਤਪਾਲ ਸਿੰਘ, ਭਾਈ ਅੰਗਰੇਜ ਸਿੰਘ, ਭਾਈ ਗੁਰਮੇਲ ਸਿੰਘ ਕੁੱਲਗੜ੍ਹੀ, ਇਕਬਾਲ ਸਿੰਘ ਹੀਰਾ, ਸੁਖਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਬਲਜੀਤ ਸਿੰਘ ਇੰਜੀ., ਜਰਨੈਲ ਸਿੰਘ ਜੱਜ ਫਿਰੋਜਪੁਰ, ਭੁਪਿੰਦਰ ਸਿੰਘ ਮੋਗਾ, ਮੁਖਤਿਆਰ ਸਿੰਘ ਵਿਰਦੀ, ਹਰਦੇਵ ਸਿੰਘ ਲੁਧਿਆਣਾ, ਸਤਿੰਦਰ ਸਿੰਘ, ਮਾਸਟਰ ਸੁਖਦੇਵ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ,ਜਸਵਿੰਦਰ ਸਿੰਘ ਖ਼ਾਲਸਾ, ਅਮਨਜੋਤ ਸਿੰਘ ਚੱਢਾ, ਕੁਲਵੰਤ ਸਿੰਘ ਹੈਦਰਾਬਾਦ, ਅਵਤਾਰ ਸਿੰਘ ਬਹੋਨਾ, ਨਿਰਮਲ ਸਿੰਘ ਖੰਨਾ, ਮੇਜਰ ਸਿੰਘ ਰਾਮਪੁਰਾ ਐੱਸਜੀਪੀਸੀ ਐਗਜੈਕਟਿਵ ਮੈਂਬਰ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰੀਆਂ।