- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਬਾਨੀ ਪਰਉਪਕਾਰੀ, ਦਇਆ ਦੇ ਸਾਗਰ, ਸ਼ਾਂਤੀ ਦੇ ਸੋਮੇ, ਸੇਵਾ ਦੇ ਪੁੰਜ, ਸ਼੍ਰੀਮਾਨ ਸੁਆਮੀ ਸੰਤ ਜ਼ੋਰਾ ਸਿੰਘ ਜੀ ਮਹਾਰਾਜ ਦੀ 21ਵੀਂ ਬਰਸੀ 10 ਦਸੰਬਰ ਦਿਨ ਵੀਰਵਾਰ ਨੂੰ ਤੇ ਸ਼੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਜੀ ਮਹਾਰਾਜ ਜੀ ਦੀ 76ਵੀਂ ਬਰਸੀ 8 ਦਸੰਬਰ ਦਿਨ ਮੰਗਲਵਾਰ ਨੂੰ ਸੰਤ ਆਸ਼ਰਮ ਲੋਪੋਂ ਸਾਹਿਬ ਵਿਖੇ ਮੌਜੂਦਾ ਮੁਖੀ ਸੰਤ ਸੁਆਮੀ ਜਗਜੀਤ ਸਿੰਘ ਲੋਪੋਂ ਵਾਲਿਆਂ ਦੀ ਅਗਵਾਈ ਹੇਠ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਦਰਬਾਰ ਸੰਪਰਦਾਇ ਦੀ ਮਰਯਾਦਾ ਅਨੁਸਾਰ ਪ੍ਰਕਾਸ਼ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ, ਜਿੰਨ੍ਹਾਂ ਦੇ ਭੋਗ 16 ਦਸੰਬਰ ਨੂੰ ਪਾਏ ਜਾਣਗੇ ਅਤੇ ਇਸੇ ਦਿਨ ਦੂਸਰੀ ਲੜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ। ਇਸ ਮੌਕੇ ਮਹਾਂਪੁਰਸ਼, ਪ੍ਰਸਿੱਧ ਕਵੀਸ਼ਰੀ ਜਥੇ ਅਤੇ ਸੁਆਮੀ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲੇ ਸੰਗਤਾਂ ਨੂੰ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਨਿਹਾਲ ਕਰਨਗੇ। ਇੰਨ੍ਹਾਂ ਮਹਾਨ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸੰਤ ਆਸ਼ਰਮ ਲੋਪੋਂ ਸਾਹਿਬ ਵਿਖੇ ਜਿਥੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ, ਉਥੇ ਵਿਦੇਸ਼ਾਂ ’ਚੋਂ ਵੱਡੀ ਤਾਦਾਦ ’ਚ ਸੰਗਤਾਂ ਲੋਪੋਂ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਦਮਨਦੀਪ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਪ੍ਰਦੀਪ ਸਿੰਘ, ਸੁਖਦੇਵ ਸਿੰਘ, ਕਰਮ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਜਗਦੇਵ ਸਿੰਘ, ਦਵਿੰਦਰ ਸਿੰਘ, ਗੁਰਦਿਆਲ ਸਿੰਘ, ਸੁਖਬੀਰ ਸਿੰਘ, ਨਿਰਮਲ ਸਿੰਘ, ਕੈਨੇਡਾ ਤੋਂ ਪੀਜਾ ਟਵੰਟੀ ਫੋਰ ਕੈਫੇ ਆਦਿ ਸ਼ੇਖਦੌਲਤ ਨਗਰ ਦੀਆਂ ਗੁਰਸੰਗਤਾਂ ਹਾਜਰ ਸਨ।