- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਜਗਤਾਰ ਸਿੰਘ ਸੇਖੋਂ ਚੇਅਰਮੈਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਡਾ. ਜਗਤਾਰ ਸਿੰਘ ਸੇਖੋਂ ਚੇਅਰਮੈਨ ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਲਾਈਫ਼ ਕੇਅਰ ਇਲੈਕਟ੍ਰੋਹੋਮਿਓਪੈਥਿਕ ਸੈਂਟਰ ਮੋਗਾ ਦੇ ਸੰਚਾਲਕ ਨੇ ਡਾ. ਨੰਦ ਲਾਲ ਸਿਹਨਾ ਨੂੰ ਯਾਦ ਕਰਦਿਆਂ ਕਿਹਾ ਕਿ ਇਲੈਕਟ੍ਰੋਹੋਮਿਓਪੈਥੀ ਦੇ ਪ੍ਰਚਾਰ-ਪ੍ਰਸਾਰ, ਵਿਕਾਸ ਅਤੇ ਮਨੁੱਖਤਾ ਦੀ ਸੇਵਾ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਇਲੈਕਟ੍ਰੋਹੋਮਿਓਪੈਥੀ ਦੇ ਇਤਿਹਾਸ ਵਿਚ ਡਾ. ਨੰਦ ਲਾਲ ਸਿਨਹਾ ਦਾ ਨਾਮ ਵਿਸ਼ੇਸ਼ ਸਤਿਕਾਰ ਨਾਲ ਲਿਆ ਜਾਂਦਾ ਹੈ। ਉਨ੍ਹਾਂ ਦੀ ਜਯੰਤੀ ਦੇ ਮੌਕੇ ’ਤੇ ਇਲੈਕਟ੍ਰੋਹੋਮਿਓਪੈਥੀ ਚਿਕਿਤਸਾ ਪ੍ਰਣਾਲੀ ਨਾਲ ਜੁੜੇ ਡਾਕਟਰਾਂ ਅਤੇ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਡਾ. ਨੰਦ ਲਾਲ ਸਿਨਹਾ ਦਾ ਜੀਵਨ ਇਲੈਕਟ੍ਰੋਹੋਮਿਓਪੈਥੀ ਪ੍ਰਤੀ ਸਮਰਪਣ, ਅਧਿਐਨ ਅਤੇ ਪ੍ਰਚਾਰ-ਪ੍ਰਸਾਰ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਅੱਜ ਲੋੜ ਹੈ ਕਿ ਇਲੈਕਟ੍ਰੋਹੋਮਿਓਪੈਥੀ ਨਾਲ ਜੁੜੇ ਸਾਰੇ ਡਾਕਟਰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਦੇ ਵਿੱਦਿਅਕ, ਵਿਗਿਆਨਕ ਅਤੇ ਖੋਜ ਕਾਰਜਾਂ ਦੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰਨ। ਡਾ. ਜਗਤਾਰ ਸਿੰਘ ਸੇਖੋਂ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਕਿਸੇ ਵੀ ਚਿਕਿਤਸਾ ਪ੍ਰਣਾਲੀ ਦੇ ਵਿਕਾਸ ਲਈ ਵਿਗਿਆਨਕ ਖੋਜ, ਮਿਆਰੀ ਸਿੱਖਿਆ, ਪਾਰਦਰਸ਼ਤਾ ਅਤੇ ਲੋਕ ਹਿੱਤ ਸਭ ਤੋਂ ਮਹੱਤਵਪੂਰਨ ਹਨ। ਇਲੈਕਟ੍ਰੋਹੋਮਿਓਪੈਥੀ ਦੇ ਸੁਨਹਿਰੀ ਭਵਿੱਖ ਲਈ ਸੰਗਠਿਤ ਯਤਨ, ਜ਼ਿੰਮੇਵਾਰ ਚਿਕਿਤਸਾ ਵਿਹਾਰ ਅਤੇ ਮਰੀਜ਼ਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ’ਤੇ ਆਓ ਪ੍ਰਣ ਕਰੀਏ ਕਿ ਅਸੀਂ ਇਲੈਕਟ੍ਰੋਹੋਮਿਓਪੈਥੀ ਦੇ ਵਿਕਾਸ, ਡਾਕਟਰਾਂ ਦੇ ਮਾਣ-ਸਨਮਾਨ, ਸਿੱਖਿਆ ਦੀ ਗੁਣਵੱਤਾ ਅਤੇ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨੂੰ ਅੱਗੇ ਵਧਾਉਣ ਲਈ ਆਪਣਾ ਯੋਗਦਾਨ ਪਾਉਂਦੇ ਰਹਾਂਗੇ। ਡਾ. ਨੰਦ ਲਾਲ ਸਿਨਹਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਕੋਟਿ-ਕੋਟਿ ਨਮਨ ਅਤੇ ਭਾਵਭਿੰਨੀ ਸ਼ਰਧਾਂਜਲੀ ਭੇਟ ਕਰਦੇ ਹਾਂ।