- ਵਿਦਿਆਰਥੀਆਂ ਨੇ ਕੋਰਿਓਗ੍ਰਾਫੀ, ਸਕਿੱਟ ਤੇ ਰੰਗਾਰੰਗ ਪ੍ਰਰੋਗਰਾਮ ਪੇਸ਼ ਕਰਕੇ ਬਿਖੇਰਿਆ ਦੇਸ਼ ਭਗਤੀ ਦਾ ਜ਼ਜਬਾ

ਕੈਪਸ਼ਨ : ਮਾਊਂਟ ਲਿਟਰਾ ਜ਼ੀ ਸਕੂਲ 'ਚ ਮਨਾਏ ਗਣਤੰਤਰ ਦਿਵਸ ਸਮਾਗਮ ਦੀਆਂ ਝਲਕੀਆਂ।

ਨੰਬਰ : 25 ਮੋਗਾ 7 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਮੋਗਾ-ਲੁਧਿਆਣਾ ਜੀਟੀ ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਵਿਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰਰੋਗਰਾਮ ਪੇਸ਼ ਕਰਕੇ ਦੇਸ਼ ਭਗਤੀ ਦਾ ਜਜ਼ਬਾ ਬਿਖੇਰਿਆ। ਉਥੇ ਵਿਦਿਆਰਥੀਆਂਨੇ ਦੇਸ਼ ਦੀ ਏਕਤਾ, ਅਖੰਡਤਾ, ਸਮਾਜਿਕ ਕੁਰੀਤੀਆਂ ਨੂੰ ਜੜ੍ਹ ਤੋਂ ਖਤਮ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਭਵਿੱਖ 'ਚ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ।

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਗਣਤੰਤਰ ਦਿਵਸ 'ਤੇ ਇਹ ਪ੍ਰਰੇਰਣਾ ਲਈਏ ਕਿ ਆਪਸੀ ਭੇਦਭਾਅ ਮਿਟਾ ਕੇ ਰਾਸ਼ਟਰ ਨਿਰਮਾਣ ਲਈ ਹਰੇਕ ਕੰਮ ਵਿਚ ਆਪਣਾ ਯੋਗਦਾਨ ਦੇਵਾਂਗੇ। ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ 26 ਜਨਵਰੀ ਨੂੰ ਦੇਸ਼ ਭਰ ਵਿਚ ਗਣਤੰਤਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਡਾ. ਭੀਮਰਾਓ ਅੰਬੇਡਕਰ ਨੇ ਭਾਰਤੀ ਸੰਵਿਧਾਨ ਨੂੰ ਲਿਖਿਆ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅੰਗਰੇਜ਼ਾਂ ਦੀ ਚੁੰਗਲ ਤੋਂ ਅਜ਼ਾਦੀ ਦੁਆਉਣ ਲਈ ਹਜ਼ਾਰਾਂ ਦੇਸ਼ ਭਗਤਾਂ ਸੂਰਵੀਰਾਂ ਤੇ ਸੁਤੰਤਰਤਾ ਸੈਨਾਨੀਆਂ ਨੇ ਆਪਣੀ ਜਾਨਾਂ ਕੁਰਬਾਨ ਕਰ ਦਿੱਤੀ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਵਿਚ ਫੈਲੀ ਬੁਰਾਈਆਂ ਨੂੰ ਦੂਰ ਕਰਨਾ ਚਾਹੀਦਾ ਹੈ ਤੇ ਅੱਜ ਦੇ ਦਿਨ ਸੰਕਲਪ ਲੈਣਾ ਚਾਹੀਦਾ ਕਿ ਜੋ ਸਾਡੇ ਸ਼ਹੀਦਾਂ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਆਪਣੇ ਸਪਨੇ ਸੰਜੋਏ ਸਨ, ਉਹਨਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਮਾਜ ਵਿਚ ਫੈਲੀ ਨਸ਼ਾ, ਰਿਸ਼ਵਤ, ਭਿ੍ਸ਼ਟਾਚਾਰ ਵਰਗੀ ਸਮਾਜਿਕ ਬੁਰੀਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਾਂਗੇ। ਇਸ ਸਮਾਗਮ ਵਿਚ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।