ਕੈਂਬਰਿਜ ਸਕੂਲ ’ਚ ਕਰਵਾਇਆ ਸਮਾਗਮ
ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰ
Publish Date: Tue, 27 Jan 2026 04:15 PM (IST)
Updated Date: Wed, 28 Jan 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ:ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਪੂਰੀ ਦੇਸ਼ ਭਗਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਪੂਰੇ ਸਕੂਲ ਨੂੰ ਰੰਗ-ਬਿਰੰਗੇ ਗੁਬਾਰਿਆਂ ਅਤੇ ਝੰਡੀਆਂ ਨਾਲ ਸਜਾਇਆ ਗਿਆ । ਸਕੂਲ ਦੀ ਪ੍ਰਾਰਥਨਾ ਸਭਾ ਦੀ ਆਰੰਭਤਾ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਵਾਈਸ ਪ੍ਰੈਜੀਡੈਂਟ ਡਾ. ਇਕਬਾਲ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਕੂਲ ਦੀ ਸੰਗੀਤ ਅਧਿਆਪਕਾ ਰੀਮਾ ਕੌੜਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਵੰਦੇ ਮਾਤਰਮ ਰਾਸ਼ਟਰੀ ਗੀਤ ਦਾ ਉਚਾਰਨ ਕੀਤਾ। ਸਕੂਲ ਦੀ ਅਧਿਆਪਕਾ ਸੋਨੀਆ ਗਰਗ ਨੇ ਗਣਤੰਤਰ ਦਿਵਸ ਦੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਦਿਨ ਦਾ ਇਤਿਹਾਸ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਸਕੂਲ ਦੀ ਵਿਦਿਆਰਥਣ ਜਸਮਿਹਰ ਕੌਰ ਅਤੇ ਹਰਪ੍ਰੀਤ ਕੌਰ ਨੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ। ਛੇਵੀਂ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਤੇ ਗੀਤਾਂ ਨਾਲ ਸੰਬੰਧਿਤ ਕੋਰੀਓਗ੍ਰਾਫੀ ਪੇਸ਼ ਕੀਤੀ। ਦਸਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਸ਼ਾਹੀ ਨੇ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ ਪੇਸ਼ ਕੀਤੀ। ਅੰਤ ਵਿਚ ਵਿਦਿਆਰਥੀਆਂ ਨੇ ਭਾਰਤ ਮਾਤਾ ਨੂੰ ਸਲ੍ਹਾਮੀ ਦਿੰਦੇ ਹੋਏ ਜੈ ਹਿੰਦ, ਜੈ ਭਾਰਤ ਦੇ ਨਾਅਰਿਆਂ ਨਾਲ ਰਾਸ਼ਟਰ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ।