ਵਿਸ਼ਵ ਦਾ ਸਭ ਤੋਂ ਵੱਡਾ ਭਾਰਤੀ ਸੰਵਿਧਾਨ : ਪ੍ਰਿੰਸੀਪਲ ਢਿੱਲੋਂ
ਇਲਾਕੇ ਦੀ ਨਾਮਵਰ ਸਿੱਖਿ
Publish Date: Tue, 27 Jan 2026 03:09 PM (IST)
Updated Date: Wed, 28 Jan 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲਸਿੰਘਵਾਲਾ: ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਗਣਤੰਤਰ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਪ੍ਰੇਡ ਵਿਚ ਸ਼ਮੂਲੀਅਤ ਕੀਤੀ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ। ਤਿਰੰਗਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਨਿਭਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਦੀਆਂ ਲਾਸਾਨੀ ਸ਼ਹਾਦਤਾਂ ਸਦਕਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ। ਦੇਸ਼ ਵਾਸੀ ਹਰ ਵਰ੍ਹੇ 26 ਜਨਵਰੀ ਨੂੰ ਗਣਤੰਤਰ ਦਿਵਸ ਵਜੋਂ ਮਨਾਉਂਦੇ ਹਨ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਅਜ਼ਾਦ ਭਾਰਤ ਦੇ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ’ਤੇ ਰੌਸ਼ਨੀ ਪਾਉਂਦਿਆਂ ਇਸ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਦੱਸਿਆ। ਵਾਈਸ ਪ੍ਰਿੰਸੀਪਲ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਹਰ ਪ੍ਰਭੂਸੱਤਾ ਸੰਪੰਨ ਦੇਸ਼ ਦਾ ਆਪਣਾ ਸੰਵਿਧਾਨ ਹੁੰਦਾ ਹੈ ਜਿਸ ਅਨੁਸਾਰ ਦੇਸ਼ ਨੂੰ ਚਲਾਇਆ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਧਿਕਾਰਾਂ ਦੇ ਨਾਲੋ-ਨਾਲ ਫਰਜ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਇਸ ਮੌਕੇ ਵਲੰਟੀਅਰਾਂ ਨੇ ਦੇਸ਼ ਪ੍ਰੇਮ ਦੀਆਂ ਰਚਨਾਵਾਂ ਪੇਸ਼ ਕੀਤੀਆਂ।