ਐੱਸਐੱਫਸੀ ਕਾਨਵੈਂਟ ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਐਸਐਫਸੀ ਕਾਨਵੈਂਟ ਸਕੂਲ ਜ
Publish Date: Sun, 25 Jan 2026 04:13 PM (IST)
Updated Date: Mon, 26 Jan 2026 04:04 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਐਸਐਫਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਆਈਸੀਐਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਚ ਅੱਜ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾਉਣ ਦੀ ਪਵਿੱਤਰ ਰਸਮ ਨਾਲ ਹੋਈ, ਜਿਸ ਉਪਰੰਤ ਰਾਸ਼ਟਰ ਗਾਨ ਗਾਇਆ ਗਿਆ। ਇਸ ਤੋਂ ਬਾਅਦ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਇਕ ਪ੍ਰੇਰਣਾਦਾਇਕ ਨਾਟਕ ਦਰਸ਼ਕਾਂ ਲਈ ਖ਼ਾਸ ਆਕਰਸ਼ਣ ਦਾ ਕੇਂਦਰ ਬਣਿਆ। ਇਸ ਉਪਰੰਤ ਦੇਸ਼ਭਗਤੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਬੱਚਿਆਂ ਨੇ ਦੇਸ਼ਭਗਤੀ ਗੀਤਾਂ ਅਤੇ ਕਵਿਤਾਵਾਂ ਰਾਹੀਂ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਸਮਰਪਣ ਦੀ ਭਾਵਨਾਂ ਪ੍ਰਗਟ ਕੀਤੀ। ਇਸ ਮੌਕੇ ਅਧਿਆਪਕਾਂ ਵੱਲੋਂ 26 ਜਨਵਰੀ ਦੀ ਇਤਿਹਾਸਕ ਮਹੱਤਤਾ ਬਾਰੇ ਪ੍ਰੇਰਕ ਭਾਸ਼ਣ ਵੀ ਦਿੱਤੇ ਗਏ। ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਸਭ ਨੂੰ ਗਣਤੰਤਰ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨਾਲ ਭਾਰਤ ਨੂੰ ਇਕ ਗਣਤੰਤਰ ਦੇਸ਼ ਬਣਨ ਦਾ ਮਾਣ ਪ੍ਰਾਪਤ ਹੋਇਆ। ਇਸ ਦਿਨ ਦੀ ਯਾਦ ਵਿਚ ਹਰ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਸੀਐਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੀ ਤਰੱਕੀ ਅਤੇ ਏਕਤਾ ਲਈ ਮਿਲ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ।