- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਦੀ ਜ਼ਿਲ੍ਹਾ ਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ:
ਕਾਂਗਰਸ ਪਾਰਟੀ ਦੀ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ 76ਵੇਂ ਗਣਤੰਤਰ ਦਿਵਸ ਦੇ ਪਾਵਨ ਮੌਕੇ ਪਾਰਟੀ ਦਫ਼ਤਰ ਵਿਖੇ ਇਕ ਭਰਪੂਰ ਅਤੇ ਗੌਰਵਮਈ ਸਮਾਰੋਹ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਸਮੂਹ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ
ਸੰਬੋਧਨ ਕਰਦਿਆਂ ਹਰੀ ਸਿੰਘ ਖਾਈ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਭਾਰਤ ਦੇ ਸੰਵਿਧਾਨ ਦੀ ਮਹਾਨਤਾ, ਲੋਕਤੰਤਰਿਕ ਪ੍ਰਣਾਲੀ ਦੀ ਮਜ਼ਬੂਤੀ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਹੱਤਤਾ ਦੀ ਯਾਦ ਦਿਲਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਾਨੂੰ ਸਮਾਨਤਾ, ਨਿਆਂ, ਆਜ਼ਾਦੀ ਅਤੇ ਭਰਾਤ੍ਰੀਭਾਵ ਦਾ ਸੰਦੇਸ਼ ਦਿੰਦਾ ਹੈ, ਜਿਸ ਉੱਤੇ ਚੱਲ ਕੇ ਹੀ ਅਸੀਂ ਇਕ ਮਜ਼ਬੂਤ ਅਤੇ ਵਿਕਸਤ ਭਾਰਤ ਦੀ ਨਿਰਮਾਣ ਕਰ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਸੰਵਿਧਾਨ ਦੀ ਰਚਨਾ ਤੱਕ ਇਤਿਹਾਸਿਕ ਅਤੇ ਅਹੰਕਾਰਪੂਰਕ ਭੂਮਿਕਾ ਨਿਭਾਈ ਹੈ। ਅੱਜ ਵੀ ਕਾਂਗਰਸ ਪਾਰਟੀ ਆਮ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਕਮਜ਼ੋਰ ਵਰਗਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਸੰਵਿਧਾਨ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਸਾਥੀ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਚੜਿੱਕ, ਸਾਬਕਾ ਚੇਅਰਮੈਨ ਵਿਨੋਦ ਬਾਂਸਲ, ਰਵੀ ਗਰੇਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ, ਉਪਿੰਦਰ ਸਿੰਘ ਚੇਅਰਮੈਨ, ਸਵਰਨ ਸਿੰਘ ਆਦੀਵਾਲ, ਪਰਮਿੰਦਰ ਡਿੰਪਲ ਅਤੇ ਡਾ. ਪਵਨ ਥਾਪਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਤੋਂ ਇਲਾਵਾ ਬਲਾਕ ਪ੍ਰਧਾਨਾਂ ਵਿਚੋਂ ਜਸਪਾਲ ਡਰੋਲੀ, ਰੁਪਿੰਦਰ ਸਿੰਘ ਦੀਨਾ, ਗੁਰਦੀਸ ਸਮਾਲਸਰ, ਗੁਰਬੀਰ ਸਿੰਘ ਗੋਗਾ, ਸਾਹਿਲ ਅਰੋੜਾ, ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਦੇਵ ਕੌਰ, ਨਿਹਾਲ ਸਿੰਘ ਵਾਲਾ ਤੋਂ ਯੂਥ ਪ੍ਰਧਾਨ ਰਵਿੰਦਰ ਸਿੰਘ, ਮਹਿਲਾ ਆਗੂ ਰਵਿੰਦਰ ਬਜਾਜ, ਇੰਟਕ ਪ੍ਰਧਾਨ ਬਲਜੀਤ ਰਾਜਾ ਘਾਲੀ, ਦੀਪੂ ਸਹੋਤਾ, ਕਰਨ ਬਾਜਵਾ, ਸੇਵਾ ਦਲ ਕਾਂਗਰਸ ਤੋਂ ਇਕਬਾਲ ਸਿੰਘ, ਦੀਪੂ ਗਿੱਲ, ਗੁਰਜੰਟ ਸਿੰਘ ਐਮਸੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਸਮਾਰੋਹ ਵਿਚ ਸ਼ਾਮਿਲ ਹੋਏ। ਸਮੂਹ ਆਗੂਆਂ ਅਤੇ ਵਰਕਰਾਂ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਆਪਣੀ ਪੂਰੀ ਨਿਸ਼ਠਾ ਜਤਾਈ ਅਤੇ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਸਮਾਰੋਹ ਦੇ ਅੰਤ ਵਿਚ ਮਿਠਾਈ ਵੰਡ ਕੇ ਗਣਤੰਤਰ ਦਿਵਸ ਦੀ ਖੁਸ਼ੀ ਸਾਂਝੀ ਕੀਤੀ ਗਈ ਅਤੇ ਦੇਸ਼ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਦੁਆ ਕੀਤੀ ਗਈ।