ਵਿਧਾਇਕ ਅਰੋੜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮੋਗਾ ਸ਼ਹਿਰ ਦੇ ਵਾਰਡ ਨੰਬਰ 31 ਦੇ
Publish Date: Thu, 15 Jan 2026 04:01 PM (IST)
Updated Date: Fri, 16 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਮੋਗਾ ਸ਼ਹਿਰ ਦੇ ਵਾਰਡ ਨੰਬਰ 31 ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ ਅਤੇ ਵਾਰਡ ਵਿਚ ਵਿਕਾਸ ਕਾਰਜ ਬਿਨ੍ਹਾਂ ਕਿਸੇ ਪੱਖਪਾਤ ਜਾਂ ਪਾਰਟੀਬਾਜ਼ੀ ਦੇ ਕੀਤੇ ਜਾ ਰਹੇ ਹਨ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਹ ਪ੍ਰਗਟਾਵਾ ਅੱਜ ਵਾਰਡ ਇੰਚਾਰਜ ਸਤਵਿੰਦਰ ਕੌਰ ਅਤੇ ਇਲਾਕੇ ਦੇ ਵਸਨੀਕਾਂ ਦੇ ਵਫ਼ਦ ਦੀਆਂ ਚਿੰਤਾਵਾਂ ਸੁਣਨ ਤੋਂ ਬਾਅਦ ਕੀਤਾ। ਨਗਰ ਨਿਗਮ ਦੇ ਕਾਰਜਕਾਰੀ ਮੇਅਰ ਪ੍ਰਵੀਨ ਕੁਮਾਰ ਪੀਨਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਤਿਵਾੜੀ, ਬਲਾਕ ਪ੍ਰਧਾਨ ਵਜਿੰਦਰ ਵਿਪਿਨ, ਬਲਾਕ ਪ੍ਰਧਾਨ ਮਹਿਲਾ ਵਿੰਗ ਪੂਨਮ ਅਰੋੜਾ, ਯੂਥ ਪ੍ਰਧਾਨ ਵਾਰਡ ਨੰਬਰ 31 ਵਰਿੰਦਰ ਸਿੰਘ ਟੋਨੀ, ਗੁਰਦੀਪ ਸਿੰਘ ਅਤੇ ਰਿਤਿਕਾ ਅਰੋੜਾ ਇਸ ਮੌਕੇ ਮੌਜੂਦ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਅਤੇ ਉਨ੍ਹਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਸ਼ਹਿਰ ਦੇ ਵਾਰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ ਅਤੇ ਮੋਗਾ ਦੇ ਵਾਰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ। ਇਸ ਮੌਕੇ ਵਾਰਡ ਇੰਚਾਰਜ ਸਤਵਿੰਦਰ, ਬਲਾਕ ਪ੍ਰਧਾਨ ਵਜਿੰਦਰ ਵਿਪਿਨ, ਬਲਾਕ ਪ੍ਰਧਾਨ ਮਹਿਲਾ ਵਿੰਗ ਪੂਨਮ ਅਰੋੜਾ ਅਤੇ ਯੂਥ ਪ੍ਰਧਾਨ ਵਾਰਡ ਨੰਬਰ 31 ਵਰਿੰਦਰ ਸਿੰਘ ਟੋਨੀ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਮੱਸਿਆਵਾਂ ਦੇ ਹੱਲ ਲਈ ਧੰਨਵਾਦ ਕੀਤਾ।