- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲ ਸਿੰਘ ਪੁੱਤਰ ਜਿਊਣ ਸਿੰਘ ਉਮਰ ਕਰੀਬ 68 ਸਾਲਵਾਸੀ ਦੌਧਰ ਸ਼ਰਕੀ ਜੋ ਪੰਜਾਬ ਰਾਜ ਬਿਜਲੀ ਬੋਰਡ ਤੋਂ ਸੇਵਾ ਮੁਕਤ ਸੀ ਅਤੇ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਘਰ ਦੇ ਨਜ਼ਦੀਕ ਰਸਤੇ ਵਿਚ ਮਾਮੂਲੀ ਬਹਿਸ ਹੋਣ ’ਤੇ ਅਣਪਛਾਤੇ ਵਿਅਕਤੀ ਨੇ ਨਿਰਮਲ ਸਿੰਘ ਦੇ ਪੇਟ ਵਿਚ ਗੋਲੀ ਮਾਰ ਦਿੱਤੀ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ ਜ਼ਿਲ੍ਹਾ ਮੋਗਾ ਪਿੰਡ ਦੌਧਰ ਸ਼ਰਕੀ ਵਿਚ ਵੀਰਵਾਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰ ਵੱਲੋਂ ਇਕ ਸੇਵਾ ਮੁਕਤ ਬਿਜਲੀ ਬੋਰਡ ਕਰਮਚਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਨਿਰਮਲ ਸਿੰਘ ਪੁੱਤਰ ਜਿਊਣ ਸਿੰਘ ਉਮਰ ਕਰੀਬ 68 ਸਾਲਵਾਸੀ ਦੌਧਰ ਸ਼ਰਕੀ ਜੋ ਪੰਜਾਬ ਰਾਜ ਬਿਜਲੀ ਬੋਰਡ ਤੋਂ ਸੇਵਾ ਮੁਕਤ ਸੀ ਅਤੇ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਘਰ ਦੇ ਨਜ਼ਦੀਕ ਰਸਤੇ ਵਿਚ ਮਾਮੂਲੀ ਬਹਿਸ ਹੋਣ ’ਤੇ ਅਣਪਛਾਤੇ ਵਿਅਕਤੀ ਨੇ ਨਿਰਮਲ ਸਿੰਘ ਦੇ ਪੇਟ ਵਿਚ ਗੋਲੀ ਮਾਰ ਦਿੱਤੀ ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੱਧਨੀ ਕਲਾਂ ਦੇ ਮੁੱਖ ਅਫਸਰ ਜਸਵਿੰਦਰ ਸਿੰਘ ਅਤੇ ਲੋਪੋਂ ਚੌਕੀ ਇੰਚਾਰਜ ਪ੍ਰੀਤਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਜਾ ਕੇ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।