ਮੋਗਾ ’ਚ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ
ਜ਼ਿਲ੍ਹਾ ਪੱਧਰੀ ਗਣਤੰਮੋਗਾ ਵਿਖੇ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ।
Publish Date: Sat, 24 Jan 2026 04:00 PM (IST)
Updated Date: Sun, 25 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਸਮੇਂ ਉਨ੍ਹਾਂ ਨਾਲ ਐਸਐਸਪੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਸਾਗਰ ਸੇਤੀਆ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਤੋਂ ਬਾਅਦ ਸਬੰਧਿਤ ਵਿਭਾਗਾਂ ਦੀ ਮੀਟਿੰਗ ਕੀਤੀ ਅਤੇ 26 ਜਨਵਰੀ ਦੇ ਦਿਹਾੜੇ ਨੂੰ ਅਨੁਸ਼ਾਸਨ ਅਤੇ ਸਮਰਪਿਤ ਭਾਵਨਾਂ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਵੱਖਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਵੀ ਪੇਸ਼ ਕੀਤਾ ਜਾਵੇਗਾ। ਸਮਾਰੋਹ ਵਾਲੇ ਦਿਨ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਤੋਂ ਇਲਾਵਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਜਾਵੇਗਾ।