- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲ ਾਕੇ ਦੀ ਨਾਮਵ ਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਕਰਵਾਏ ਜਾ ਰਹੇ ਰਾਈਜ਼ਿੰਗ ਸਟਾਰ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਮੋਗਾ ਬਲਾਕ-2 ਦੇ ਸਕੂਲਾ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਦਿਲ ਖਿੱਚਵਾਂ ਪ੍ਰਦਰਸ਼ਨ ਕੀਤਾ। ਇੰਨ੍ਹਾਂ ਮੁਕਾਬਲਿਆਂ ਵਿਚ ਮੁੱਖ ਰੂਪ ਵਿਚ ਤਿੰਨ ਸ਼੍ਰੇਣੀਆਂ ਜਿਵੇਂ ਕੇ ਕੋਰੀਓਗ੍ਰਾਫੀ, ਵਾਦ-ਵਿਵਾਦ ਅਤੇ ਪੁਸਤਕ ਸਮੀਖਿਆ ਦੇ ਮੁਕਬਲਿਆਂ ਦੀ ਮੇਜ਼ਬਾਨੀ ਬਲੂਮਿੰਗ ਬਡਜ਼ ਸਕੂਲ਼ ਨੂੰ ਮਿਲੀ ਸੀ। ਜਿਸਦੇ ਤਹਿਤ ਮੋਗਾ ਬਲਾਕ-2 ਨਾਲ ਸੰਬੰਧਤ ਸਕੂਲਾਂ ਦੇ ਵਿਦਿਆਰਥੀ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਇੱਥੇ ਪਹੁੰਚੇ। ਹਰ ਸਕੂਲ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਵਾਦ-ਵਿਵਾਦ ਅਤੇ ਪੁਸਤਕ ਸਮੀਖਿਆ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਨਿਰਪੱਖ ਨਤੀਜਿਆਂ ਲਈ ਹਰ ਮੁਕਾਬਲੇ ਲਈ ਵਿਸ਼ੇਸ਼ ਤੌਰ ਤੇ ਜੱਜਾਂ ਦਾ ਪੈਨਲ ਬਣਾਇਆ ਗਿਆ ਸੀ। ਪੁਸਤਕ ਸਮੀਖਿਆ ਦੇ ਮੁਕਾਬਲਿਆਂ ਲਈ ਅਮਰਪ੍ਰੀਤ ਕੌਰ ਅਤੇ ਵਿਪੁਲਦੀਪ ਕੌਰ ਸੋਢੀ ਨੇ ਜੱਜ ਦੀ ਭੂਮਿਕਾ ਨਿਭਾਈ। ਵਾਦ-ਵਿਵਾਦ ਮੁਕਾਬਲਿਆਂ ਲਈ ਅਨੁਰਾਧਾ ਅਰੋੜਾ ਅਤੇ ਕਿਰਨ ਬਾਲਾ ਜੱਜ ਬਣੇ ਅਤੇ ਕੋਰੀਓਗ੍ਰਾਫ਼ੀ ਲਈ ਮਨਦੀਪ ਕੌਰ ਅਤੇ ਬਲਜੀਤ ਕੌਰ ਜੱਜ ਬਣੇ। ਵੱਖ-ਵੱਖ ਮੁਕਾਬਲਿਆਂ ਦੇ ਨਤੀਜੇ ਇਸ ਤਰ੍ਹਾਂ ਰਹੇ। ਪੁਸਤਕ ਸਮੀਖਿਆਂ ਮੁਕਾਬਲਿਆਂ ਵਿਚ ਰਮਣੀਕ ਸਿੱਧੂ ਲਰਨਿੰਗ ਫੀਲਡ ਸਕੂਲ ਨੇ ਪਹਿਲਾ, ਰਹਿਮਤਪ੍ਰੀਤ ਕੌਰ ਸਰਕਾਰੀ ਕੰਨਿਆ ਸੀਸਸ., ਡਰੋਲੀ ਭਾਈ ਨੇ ਦੂਸਰਾ ਅਤੇ ਹੁਸਨਪ੍ਰੀਤ ਕੌਰ ਸਰਕਾਰੀ ਸਸਸ ਸਲੀਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕੋਰਿਓਗ੍ਰਾਫੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ, ਸਲੀਣਾ ਦੀ ਟੀਮ ਨੇ ਪਹਿਲਾ, ਬੀ.ਡਬਲਯੁ.ਐਸ.ਜੇ. ਆਦਰਸ਼ ਸੀਨੀਅਰ ਸਕੈਂਡਰੀ ਸਕੂਲ, ਮੁਨਾਵਾਂ ਦੀ ਟੀਮ ਨੇ ਦੂਸਰਾ ਅਤੇ ਲਰਨਿੰਗ ਫੀਲਡ ਗਲੋਬਲ ਸਕੂਲ ਮੋਗਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕੋਰਿਓਗ੍ਰਾਫੀ ਮੁਕਾਬਲਿਆਂ ਦੌਰਾਨ ਮਲਵਈ ਗਿੱਧੇ ਰਾਹੀਂ ਨਸ਼ਿਆਂ ਵਿਰੁੱਧ ਬੋਲੀਆਂ ਪਾ ਕੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੁੰਦਰ ਸੁਨੇਹਾ ਦਿੱਤਾ ਗਿਆ। ਇਸੇ ਤਰ੍ਹਾਂ ਹੀ ਵਾਦ-ਵਿਵਾਦ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ, ਸਲੀਣਾ ਦੀ ਟੀਮ ਨੇ ਪਹਿਲਾ ਅਤੇ ਲਰਨਿੰਗ ਫੀਲਡ ਗਲੋਬਲ ਸਕੂਲ, ਮੋਗਾ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ। ਜੇਤੂ ਰਹਿਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਟ੍ਰਾਫੀਆਂ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇੰਨਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਹਰ ਵਿਦਿਆਰਥੀ ਨੂੰ ਸਰਟੀਫਿਕੇਟ ਵੀ ਦਿੱਤਾ ਗਿਆ। ਇਸ ਤੋਂ ਬਾਅਦ ਸਕੁਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਪ੍ਰਤਿਭਾਵਾਂ ਨੂੰ ਪਛਾਣਨਾ ਅਤੇ ਉਨ੍ਹਾਂ ਦਾ ਵਿਕਾਸ ਕਰਨਾ ਇਕ ਸੰਪੂਰਨ ਜੀਵਨ ਅਤੇ ਕਰੀਅਰ ਵੱਲ ਅਗਵਾਈ ਕਰ ਸਕਦਾ ਹੈ। ਇਸ ਕਰਕੇ ਹੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਇਸ ਤਰ੍ਹਾਂ ਦੇ ਮੁਕਾਬਲੇ ਜ਼ਰੂਰੀ ਹਨ।