
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੋਗਾ ਦੇ ਆਰਕੇਐੱਸ ਸੀਨੀਅਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਦੇ ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਈ ਇਹ ਬੜੇ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ ਅੰਡਰ-17 ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਵਿਚ ਜਿੱਤ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਸ਼ਾਨਦਾਰ ਜਿੱਤ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਟੀਮ ਦੀ ਇਸ ਉਪਲਬਧੀ ਵਿਚ ਸਕੂਲ ਦੇ ਸਪੋਰਟਸ ਅਧਿਆਪਕ ਜਗਦੀਸ਼ ਸਿੰਘ ਦੇ ਮਾਰਗਦਰਸ਼ਨ, ਸਿਖਲਾਈ ਅਤੇ ਨਿਰੰਤਰ ਯਤਨਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ। ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਨੇ ਜੇਤੂ ਟੀਮ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਨੇਤ੍ਰਿਤਵ ਦੇ ਗੁਣ ਪੈਦਾ ਕਰਦੀਆਂ ਹਨ। ਆਰਕੇਐੱਸ ਦੇ ਖਿਡਾਰੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ।” ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਅਤੇ ਜਜ਼ਬੇ ਨਾਲ ਖੇਡਦਿਆਂ ਸਕੂਲ ਅਤੇ ਮੋਗਾ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਅੰਡਰ-17 ਕ੍ਰਿਕਟ ਟੀਮ, ਸਪੋਰਟਸ ਅਧਿਆਪਕ ਜਗਦੀਸ਼ ਸਿੰਘ ਅਤੇ ਖਿਡਾਰੀਆਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ। ਸਮੂਹ ਸਕੂਲ ਪਰਿਵਾਰ ਨੇ ਜੇਤੂ ਖਿਡਾਰੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।