- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇਐੱਸ ਸੀਨੀਅਰ ਸੈਕੰਡਰੀ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਲਈ ਇਹ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਗਰੀਵਾ ਨੇ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। 26 ਅਕਤੂਬਰ ਨੂੰ ਸੰਗਰੂਰ ਵਿਖੇ ਆਯੋਜਿਤ ਰਾਜ ਪੱਧਰੀ ਅੰਡਰ-14 ਤੀਰਅੰਦਾਜ਼ੀ ਮੁਕਾਬਲਿਆਂ ਵਿਚ ਗਰੀਵਾ ਨੇ ਟੀਮ ਮੁਕਾਬਲੇ ਵਿੱਚ ਪੂਰੇ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ, ਉਸ ਨੇ ਮਿਕਸਡ ਟੀਮ (ਲੜਕੇ ਅਤੇ ਲੜਕੀਆਂ) ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਪੰਜਵਾਂ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ। ਵਿਦਿਆਰਥਣ ਦੀ ਇਸ ਮਾਣਮੱਤੀ ਪ੍ਰਾਪਤੀ