- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇ ਐੱਸ ਸੀ ਨੀਅਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੁਖਰੀਤ ਕੌਰ ਕਲਾਸ 6 ਡੀ ਨੇ ਬੈਡਮਿੰਟਨ ਦੇ ਰਾਜ ਪੱਧਰੀ ਟੂਰਨਾਮੈਂਟ, ਜੋ ਕਿ ਮਲੇਰਕੋਟਲਾ ਵਿਖੇ ਕਰਵਾਇਆ ਗਿਆ, ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਗਕ ਸੁਖਰੀਤ ਕੌਰ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਸਕੂਲ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ। ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ’ਤੇ ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਅਤੇ ਖੇਡ ਅਧਿਆਪਕਾ ਵੀਨੂ ਸ਼ਰਮਾ ਨੇ ਸੁਖਰੀਤ ਕੌਰ ਅਤੇ ਉਸਦੇ ਪਰਿਵਾਰ ਨੂੰ ਇਸ ਉੱਪਲਬਧੀ ਲਈ ਹਾਰਦਿਕ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰ ਬੱਚਿਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਦੀ ਸਪੋਰਟਸ ਫੈਕਲਟੀ ਵੱਲੋਂ ਕੀਤੀ ਜਾ ਰਹੀ ਮਿਹਨਤ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਨਿਰੰਤਰ ਸਿਖਲਾਈ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ ਗਈ। ਸੁਖਰੀਤ ਕੌਰ ਦੀ ਇਹ ਜਿੱਤ ਆਰਕੇਐੱਸ ਸਕੂਲ ਦੇ ਖੇਡ ਖੇਤਰ ਵਿਚ ਵਧ ਰਹੇ ਮਾਣ ਦਾ ਇਕ ਹੋਰ ਸੁਨਹਿਰੀ ਅਧਿਆਇ ਹੈ।