ਆਰਕੇਐੱਸ ਸਕੂਲ ਦੇ ਬੱਚੇ ਵਾਦ ਵਿਵਾਦ ਮੁਕਾਬਲੇ ’ਚ ਅੱਵਲ ਜ਼ਿਲ੍ਹਾ ਮੋਗਾ ਪ੍ਰਸ਼ਾਸਨ ਵੱਲੋਂ
Publish Date: Thu, 22 Oct 2026 04:10 PM (IST)
Updated Date: Thu, 22 Oct 2026 04:12 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ ਇੰਟਰ ਸਕੂਲ ਰਾਈਜਿੰਗ ਸਟਾਰ ਟੈਲੈਂਟ ਹੰਟ 2.0 ਵਾਦ ਵਿਵਾਦ ਮੁਕਾਬਲੇ ਡੀਐੱਨ ਮਾਡਲ ਸਕੂਲ ਵਿਖੇ ਕਰਵਾਏ ਗਏ । ਇਸ ਮੁਕਾਬਲੇ ਵਿਚ ਆਰਕੇਐੱਸ ਸਕੂਲ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਜਮਾਤ ਬਾਰ੍ਹਵੀਂ-ਡੀ ਅਤੇ ਏਕਮਜੋਤ ਕੌਰ ਜਮਾਤ ਨੌਵੀਂ-ਬੀ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਵਿਦਿਆਰਥੀ ਪੰਜਾਬੀ ਅਧਿਆਪਕਾ ਜਸਵਿੰਦਰ ਕੌਰ ਦੀ ਅਗਵਾਈ ਹੇਠ ਮੁਕਾਬਲੇ ਵਿਚ ਸ਼ਾਮਲ ਹੋਏ। ਅੱਜ ਸਵੇਰ ਦੀ ਸਭਾ ਦੌਰਾਨ ਸਕੂਲ ਦੇ ਮੁੱਖ ਅਧਿਆਪਕਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਕੈਲੀਗ੍ਰਾਫੀ ਮੁਕਾਬਲੇ ਵਿਚ ਸਕੂਲ ਦੇ ਛੇ ਵਿਦਿਆਰਥੀਆਂ ਨੇ ਭਾਗ ਲਿਆ। ਇੰਨ੍ਹਾਂ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਨਾਲ ਮਿਡਲ ਸਕੂਲ ਕੋਆਰਡੀਨੇਟਰ ਸਨਪ੍ਰੀਤ ਕੌਰ ਮੌਜੂਦ ਸਨ। ਸਾਰੇ ਭਾਗੀਦਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਰਜਨੀ ਅਰੋੜਾ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਆਤਮ-ਵਿਸ਼ਵਾਸ,ਰਚਨਾਤਮਕਤਾ ਅਤੇ ਪ੍ਰਤਿਭਾ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।