ਆਰਕੇਐੱਸ ਸਕੂਲ ਦਾ ਨਤੀਜਾ ਸਾਨਦਾਰ
ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ
Publish Date: Thu, 16 Apr 2026 04:00 PM (IST)
Updated Date: Fri, 17 Apr 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਦੇ ਦਸਵੀਂ ਜਮਾਤ ਸੈਸ਼ਨ 2025-2026 ਦਾ ਨਤੀਜਾ ਛੱਤ ਪ੍ਰਤੀਸ਼ਤ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਫਲਤਾ ਪ੍ਰਾਪਤ ਕੀਤੀ। ਸਕੂਲ ਦੇ ਹੋਣਹਾਰ ਵਿਦਿਆਰਥੀ ਜੈਨਿਲ ਮਿਸ਼ਰਾ ਨੇ 97.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਸਤਵੀਰ ਕੌਰ ਨੇ 96 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਨੀਤਿਕਾ ਨੇ 95.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ਦੇ ਖੁਸ਼ੀ ਵਿਅਕਤ ਕਰਦੇ ਹੋਏ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕੜੀ ਮਿਹਨਤ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।