ਮੋਗਾ 'ਚ ਵਾਪਰਿਆ ਸੜਕ ਹਾਦਸਾ, ਨੌਜਵਾਨ ਗੰਭੀਰ ਜ਼ਖ਼ਮੀ
ਜਾਣਕਾਰੀ ਅਨੁਸਾਰ ਮੋਗਾ ਕੋਟਕਪੂਰਾ ਰੋਡ ਨੇੜੇ ਦਮਣ ਸਿੰਘ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਆਪਸੀ ਟੱਕਰ ਹੋ ਗਈ। ਜਿਸ ਵਿਚ ਇਕ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਵਾਸੀ ਮੋਗਾ ਉਮਰ 27 ਸਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
Publish Date: Wed, 27 May 2026 09:08 AM (IST)
Updated Date: Wed, 27 May 2026 09:14 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ 'ਚ ਇਕ ਸੜਕ ਹਾਦਸੇ ਦੌਰਾਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਹ ਹਾਦਸਾ ਦੇਰ ਰਾਤ 10:30 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮੋਗਾ ਕੋਟਕਪੂਰਾ ਰੋਡ ਨੇੜੇ ਦਮਣ ਸਿੰਘ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਆਪਸੀ ਟੱਕਰ ਹੋ ਗਈ। ਜਿਸ ਵਿਚ ਇਕ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਵਾਸੀ ਮੋਗਾ ਉਮਰ 27 ਸਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਘਟਨਾ ਦੌਰਾਨ ਸਮਾਜ ਸੇਵਾ ਸੁਸਾਇਟੀ ਮੈਂਬਰ ਵੱਲੋਂ ਸੁਸਾਇਟੀ ਦੀ ਐਮਰਜੈਂਸੀ ਗੱਡੀ ਰਹੀ ਮੋਗਾ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।