- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੇ ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਮੱਲਕੇ ਤੋਂ ਕੁਝ ਦੂਰੀ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਕਾਰ ਦੇ ਅਚਾਨਕ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਜਾਣ ਕਾਰਨ ਬੱਚੇ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਜ਼ਖ਼ਮੀ ਹੋ ਗਏ।

ਪਵਨ ਗਰਗ 0 ਪੰਜਾਬੀ ਜਾਗਰਣ, ਬਾਘਾਪੁਰਾਣਾ : ਮੋਗਾ ਦੇ ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਮੱਲਕੇ ਤੋਂ ਕੁਝ ਦੂਰੀ ’ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਕਾਰ ਦੇ ਅਚਾਨਕ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਜਾਣ ਕਾਰਨ ਬੱਚੇ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਮਾਲਸਰ ਦੇ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਵਕੀਲ ਸਿੰਘ ਵਾਸੀ ਪਿੰਡ ਕੌਣੀ, ਗੁਰਕੀਰਤ ਸਿੰਘ (8) ਵਾਸੀ ਪਿੰਡ ਕੌਣੀ, ਅੰਮ੍ਰਿਤਪਾਲ ਸਿੰਘ, ਆਕਾਸ਼ਦੀਪ ਸਿੰਘ ਵਾਸੀ ਪਿੰਡ ਕੌਣੀ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਮਾੜੀ ਮੁਸਤਫ਼ਾ ਇਕ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਮੱਲਕੇ ਨੇੜੇ ਪਹੁੰਚੇ ਤਾਂ ਅਚਾਨਕ ਗੱਡੀ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ੋਰਦਾਰ ਸੀ ਕਿ ਵਕੀਲ ਸਿੰਘ ਅਤੇ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਗੁਰਕੀਰਤ ਸਿੰਘ (8) ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਬਾਅਦ ਉਸ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿਚ ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਹਾਦਸੇ ਦੇ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ।