- ਬਾਰਿਸ਼ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਦੀ ਮੰਗ

ਪੱਤਰ ਪ੍ਰਰੇਰਕ, ਕੋਟਕਪੂਰਾ : ਕੋਟਕਪੂਰਾ ਦੇ ਆਸ ਪਾਸ ਪਿੰਡਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ ਮੀਂਹ ਕਾਰਨ ਖ਼ਰਾਬ ਹੋ ਗਈਆਂ ਹਨ ਜਿਸ ਵਿਚ ਨਰਮਾ, ਝੋਨਾ ਆਦਿ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਤਾਂ ਹੋਇਆ ਹੀ ਹੈ ਨਾਲ ਹੀ ਉਨ੍ਹਾਂ ਦੀ ਮਾਲੀ ਹਾਲਤ ਵੀ ਪਤਲੀ ਹੋ ਗਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਅੱਜ ਿੰਪੰਡ ਹਰੀਏਵਾਲਾ, ਰੱਤੀ ਰੋੜੀ, ਡੱਗੋ ਰੋਮਾਣਾ, ਦਾਨਾ ਰੋਮਾਣਾ, ਚੱਕ ਕਲਿਆਣ ਆਦਿ ਪਿੰਡਾਂ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਵਿਚ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾ ਵਧੇਰੇ ਮਾਤਰਾ ਵਿਚ ਖ਼ਰਾਬ ਹੋਈਆਂ ਹਨ । ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿਚ ਮੀਂਹ ਨੇ ਵਧੇਰੇ ਨੁਕਸਾਨ ਕੀਤਾ ਹੈ ਜਿਸ ਤਹਿਤ ਸੂਬੇ ਵਿਚ ਮੀਂਹ ਦੇ ਭਾਰੀ ਪੈਣ ਦੇ ਆਸਾਰ ਪਹਿਲਾਂ ਹੀ ਦੱਸੇ ਜਾ ਰਹੇ ਸਨ ਪਰ ਸੂਬਾ ਸਰਕਾਰ ਨੇ ਉਕਤ ਮਸਲੇ ਨੂੰ ਗੰਭੀਰਤਾ ਨਾਲ ਨਹੀ ਲਿਆ ਜਿਸ ਕਾਰਨ ਸੂਬੇ ਵਿਚ ਵਧੇਰੇ ਨੁਕਸਾਨ ਮੀਂਹ ਕਾਰਨ ਹੋ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋ ਮੰਗ ਕਰਦਿਆਂ ਕਿ ਜਿੰਨਾਂ ਪਿੰਡਾਂ ਵਿਚ ਮੀਂਹ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ ਉਨਾਂ ਿੰਪੰਡਾਂ ਵਿਚ ਵਿਸ਼ੇਸ ਗਿਦਾਵਰੀ ਕਰਵਾ ਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜਾ ਲੈ ਕੇ ਉਨਾ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

21ਐਫ਼ਡੀਕੇ104:-ਵੱਖ-ਵੱਖ ਪਿੰਡਾਂ 'ਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੌਰਾ ਕਰ ਕੇ ਕਿਸਾਨਾਂ ਤੋਂ ਮੁਸ਼ਕਿਲਾਂ ਸੁਣਦੇ ਹੋਏ।