ਅਲਾਇੰਸ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਰੋਬੋਟਿਕਸ ਸਿੱਖਿਆ ਦੀ ਸ਼ੁਰੂਆਤ
ਆਧੁਨਿਕ ਤਕਨਾਲੌਜੀ ਦੇ ਵਧਦੇ
Publish Date: Thu, 02 Apr 2026 04:37 PM (IST)
Updated Date: Fri, 03 Apr 2026 04:07 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ ਜੈਤੋ: ਆਧੁਨਿਕ ਤਕਨਾਲੌਜੀ ਦੇ ਵਧਦੇ ਪ੍ਰਭਾਵ ਦੇ ਮੱਦੇਨਜ਼ਰ ਅਲਾਇੰਸ ਇੰਟਰਨੈਸ਼ਨਲ ਸਕੂਲ ਸਹਾਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿਖੇ ਨਵੇਂ ਅਕਾਦਮਿਕ ਸੈਸ਼ਨ ਤੋਂ ਰੋਬੋਟਿਕਸ ਸਿੱਖਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੌਜੀ ਦੇ ਗਿਆਨ ਨਾਲ ਲੈਸ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਕਾਢਾਂ ਲਈ ਤਿਆਰ ਕਰਨਾ ਹੈ। ਇਸ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਰੋਬੋਟ ਨਿਰਮਾਣ, ਕੋਡਿੰਗ, ਆਰਟੀਫੀਸ਼ੀਅਲ ਇੰਟੈਲੀਜੈਂਸ, ਸੈਂਸਰ ਤਕਨਾਲੌਜੀ ਅਤੇ ਇਲੈਕਟ੍ਰਾਨਿਕਸ ਦਾ ਮੁੱਢਲਾ ਗਿਆਨ ਦਿੱਤਾ ਜਾਵੇਗਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਸੇਵਕ ਕੌਰ ਮਾਨ ਦੇ ਅਨੁਸਾਰ ਰੋਬੋਟਿਕਸ ਸਿੱਖਿਆ ਬੱਚਿਆਂ ਦੀ ਰਚਨਾਤਮਕ ਸੋਚ, ਸਮੱਸਿਆ ਹੱਲ ਕਰਨ ਦੀਆਂ ਯੋਗਤਾਵਾਂ ਅਤੇ ਵਿਗਿਆਨਕ ਦ੍ਰਿਸ਼ਟੀਕੋਣ ਨੂੰ ਵਿਕਸਤ ਕਰੇਗੀ। ਇਸ ਪਹਿਲਕਦਮੀ ਨੂੰ ਨਵੀਂ ਸਿੱਖਿਆ ਨੀਤੀ ਦੇ ਤਹਿਤ ਹੁਨਰ-ਅਧਾਰਿਤ ਅਤੇ ਵਿਵਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਰੋਬੋਟਿਕਸ ਅਧਿਐਨ ਵਿਦਿਆਰਥੀਆਂ ਨੂੰ ਭਵਿੱਖ ਦੇ ਤਕਨੀਕੀ ਖੇਤਰਾਂ ਵਿਚ ਬਿਹਤਰ ਮੌਕੇ ਪ੍ਰਦਾਨ ਕਰੇਗਾ ਅਤੇ ਉਨ੍ਹਾਂ ਨੂੰ ਨਵੀਨਤਾ ਅਤੇ ਖੋਜ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ, ਮੈਂਬਰ ਘਨੱਈਆ ਲਾਲ ਗਰਗ, ਮੈਂਬਰ ਅੰਕੁਰ ਗਰਗ, ਮੈਂਬਰ ਕਿ੍ਰਸ਼ਨਾ ਦੇਵੀ ਗਰਗ, ਮੈਂਬਰ ਹਰਜੀਤ ਕੌਰ ਬਰਾੜ, ਮੈਂਬਰ ਨੇਹਾ ਗਰਗ ਆਦਿ ਹਾਜ਼ਰ ਸਨ।