- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਟਰੀ ਕਲੱਬ ਮੋਗਾ ਸਿਟੀ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਰੋਟਰੀ ਕਲੱਬ ਮੋਗਾ ਸਿਟੀ ਵੱਲੋਂ ਦੇਵ ਉਠਨੀ ਇਕਾਦਸ਼ੀ ਦੇ ਪਵਿੱਤਰ ਮੌਕੇ ’ਤੇ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਲੰਗਰ ਲਗਾਇਆ ਗਿਆ। ਇਸ ਦੌਰਾਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮਿਲ ਕੇ ਲੰਗਰ ਦੀ ਸੇਵਾ ਵਿੱਚ ਯੋਗਦਾਨ ਪਾਇਆ ਅਤੇ ਰਾਹਗੀਰਾਂ ਤੇ ਸ਼ਰਧਾਲੂਆਂ ਨੂੰ ਪਿਆਰ ਨਾਲ ਲੰਗਰ ਅਤੇ ਪ੍ਰਸ਼ਾਦ ਵੰਡਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਵਿਜੇ ਮਦਾਨ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਵਿਚ ਧਾਰਮਿਕ ਤਿਉਹਾਰਾਂ ਦਾ ਵਿਸ਼ੇਸ਼ ਮਹੱਤਵ ਹੈ। ਅਜਿਹੇ ਪਵਿੱਤਰ ਮੌਕਿਆਂ ’ਤੇ ਲੋੜਵੰਦਾਂ ਅਤੇ ਰਾਹਗੀਰਾਂ ਦੀ ਸੇਵਾ ਕਰਨਾ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਮੋਗਾ ਸਿਟੀ ਹਮੇਸ਼ਾ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿਚ ਆਪਣੀ ਭਾਗੀਦਾਰੀ ਨਿਭਾਉਂਦਾ ਆ ਰਿਹਾ ਹੈ। ਕਲੱਬ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਦੀ ਸੇਵਾ ਕਰਨਾ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਹੈ। ਕਲੱਬ ਦੇ ਪ੍ਰਧਾਨ ਰਾਜੀਵ ਬੇਦੀ ਨੇ ਕਿਹਾ ਕਿ ਸੇਵਾ ਅਤੇ ਸਹਿਯੋਗ ਦੀ ਭਾਵਨਾ ਨਾਲ ਕੀਤੇ ਗਏ ਕਾਰਜ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਧਾਰਮਿਕ ਮੌਕਿਆਂ ’ਤੇ ਲੰਗਰ ਲਗਾ ਕੇ ਲੋਕਾਂ ਦੀ ਸੇਵਾ ਕਰਨ ਨਾਲ ਮਨ ਨੂੰ ਸੰਤੁਸ਼ਟੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਲੱਬ ਵੱਲੋਂ ਭਵਿੱਖ ਵਿਚ ਵੀ ਅਜਿਹੇ ਸੇਵਾ ਕਾਰਜ ਲਗਾਤਾਰ ਜਾਰੀ ਰੱਖੇ ਜਾਣਗੇ। ਇਸ ਮੌਕੇ ਸਕੱਤਰ ਵਿਨੋਦ ਗਰਗ ਅਤੇ ਕੈਸ਼ੀਅਰ ਗੁਰਜੀਤ ਸਿੰਘ ਨੇ ਕਿਹਾ ਕਿ ਕਲੱਬ ਦੇ ਸਾਰੇ ਮੈਂਬਰ ਮਿਲ-ਜੁਲ ਕੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਹਨ। ਲੋੜਵੰਦਾਂ ਦੀ ਸਹਾਇਤਾ ਕਰਨਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਹੀ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਵਿਜੇ ਮਦਾਨ, ਰਾਜੀਵ ਬੇਦੀ, ਸਕੱਤਰ ਵਿਨੋਦ ਗਰਗ, ਕੈਸ਼ੀਅਰ ਗੁਰਜੀਤ ਸਿੰਘ, ਦਿਨੇਸ਼ ਜਿੰਦਲ, ਵਿਜਯੰਤ ਗੁਪਤਾ, ਸੰਜੇ ਗਰਗ, ਨਰਿੰਦਰ ਅਰੋੜਾ, ਰਾਹੁਲ ਜਿੰਦਲ, ਰਾਜਿੰਦਰ ਸਚਦੇਵਾ, ਰਮੀਕਾਂਤ ਜੈਨ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ। ਸਾਰੇ ਮੈਂਬਰਾਂ ਨੇ ਸੇਵਾ ਕਾਰਜ ਵਿੱਚ ਉਤਸ਼ਾਹ ਨਾਲ ਆਪਣਾ ਯੋਗਦਾਨ ਪਾਇਆ।